ਕਰਨਾਟਕ ਦੇ ਸਕੂਲਾਂ ‘ਚ ਵਿਦਿਆਰਥਣਾਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣਾ ਲਾਜ਼ਮੀ

ਨੈਸ਼ਨਲ

ਬੈਂਗਲੁਰੂ, 24 ਨਵੰਬਰ, ਬੋਲੇ ਪੰਜਾਬ ਬਿਊਰੋ :

ਕਰਨਾਟਕ ਸਰਕਾਰ ਨੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਲਈ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣਾ ਲਾਜ਼ਮੀ ਕਰ ਦਿੱਤਾ ਹੈ। ਸਕੂਲਾਂ ਨੂੰ ਲੜਕੀਆਂ ਦੇ ਪਖਾਨਿਆਂ ਵਿੱਚ ਸੈਨੇਟਰੀ ਪੈਡ ਵੈਂਡਿੰਗ ਮਸ਼ੀਨਾਂ ਲਗਾਉਣੀਆਂ ਪੈਣਗੀਆਂ।

ਸਰਕਾਰ ਨੇ ਸਕੂਲਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ ‘ਮਾਹਵਾਰੀ ਸਫਾਈ ਕੇਂਦਰ’ (menstrual hygiene centers) ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਕੇਂਦਰਾਂ ਵਿੱਚ ਵਾਧੂ ਕੱਪੜੇ, ਅੰਡਰਗਾਰਮੈਂਟਸ ਅਤੇ ਵਰਤੇ ਗਏ ਸੈਨੇਟਰੀ ਪੈਡਾਂ ਨੂੰ ਨਿਪਟਾਉਣ (disposal) ਲਈ ਬੈਗ ਉਪਲਬਧ ਹੋਣੇ ਚਾਹੀਦੇ ਹਨ।

Latest News

Latest News