ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਮਨਾਇਆ ਗਿਆ

ਪੰਜਾਬ


ਮੋਹਾਲੀ 24 ਨਵੰਬਰ ,ਬੋਲੇ ਪੰਜਾਬ ਬਿਊਰੋ;

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ  ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਮਨਾਇਆ ਗਿਆ । ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਜਗਜੀਤ ਸਿੰਘ ਜੀ ਜੋਸ਼ ਲੁਧਿਆਣੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਪੁਰਵਕ ਜਾਣੂ ਕਰਵਾਇਆ। ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਜੀ ਦੇ ਹਜ਼ੂਰੀ ਰਾਗੀ ਜੱਥੇ ਭਾਈ ਅਜਮੇਰ ਸਿੰਘ ਜੀ, ਭਾਈ ਪਰਮਪਾਲ ਸਿੰਘ ਜੀ ਅਤੇ ਭਾਈ ਅਰਵਿੰਦਰ ਸਿੰਘ ਜੀ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਜਸ ਸੁਣਾ ਕੇ ਨਿਹਾਲ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਗੁਰਜੰਟ ਸਿੰਘ ਜੀ ਮੁੱਖ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੁਆਰਾ ਸਮੂਹ ਮਾਨਵਤਾ ਦੇ ਭਲੇ ਲਈ ਕੀਤੀਆਂ ਚਾਰ ਉਦਾਸੀਆਂ ਅਤੇ ਉਨਾਂ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 19 ਰਾਗਾਂ ਵਿੱਚ 958 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਨ ਹਨ, ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਹਰਪਾਲ ਸਿੰਘ ਜੀ ਹਜ਼ੂਰੀ ਰਾਗੀ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜੀ, ਭਾਈ ਲਵਪ੍ਰੀਤ ਸਿੰਘ ਜੀ ਸ੍ਰੀ ਫਤਿਹਗੜ੍ਹ ਸਾਹਿਬ ਜੀ, ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ ਜੀ ਲੁਧਿਆਣੇ ਵਾਲੇ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਜੀ ਸ੍ਰੀ ਅਮ੍ਰਿਤਸਰ ਸਾਹਿਬ, ਭਾਈ ਜਗਦੀਪ ਸਿੰਘ ਜੀ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ, ਭਾਈ ਅੰਮ੍ਰਿਤਪਾਲ ਸਿੰਘ ਜੀ ਹਜ਼ੂਰੀ ਰਾਗੀ ਤਖਤ ਸ੍ਰੀ ਦਮਦਮਾ ਸਾਹਿਬ ਜੀ ਦੇ ਜੱਥਿਆਂ ਤੋ ਇਲਾਗਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਗੁਰਨਾਮ ਸਿੰਘ, ਭਾਈ ਇੰਦਰਜੀਤ ਸਿੰਘ , ਭਾਈ ਸੰਦੀਪ ਸਿੰਘ ਅਤੇ ਭਾਈ  ਬਲਜਿੰਦਰ ਸਿੰਘ ਨੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ ਗਿਆ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਪੂਰੇ ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਸੀ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ

Latest News

Latest News