ਜਲੰਧਰ, 25 ਨਵੰਬਰ, ਬੋਲੇ ਪੰਜਾਬ ਬਿਊਰੋ :
ਜਲੰਧਰ ਦੇ ਮਖਦੂਮਪੁਰਾ ਇਲਾਕੇ ਵਿੱਚ, ਮੰਗਲਵਾਰ ਦੇਰ ਸ਼ਾਮ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਨੌਜਵਾਨਾਂ ਨੇ ਇੱਕ ਪ੍ਰਾਪਰਟੀ ਅਤੇ ਫਾਇਨਾਂਸ ਕਾਰੋਬਾਰੀ ‘ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਖਦੂਮਪੁਰਾ ਦੇ ਰਹਿਣ ਵਾਲੇ ਲੱਕੀ ਠਾਕੁਰ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ-4 ਦੀ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਲੱਕੀ ਠਾਕੁਰ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮੌਕੇ ‘ਤੇ ਪਹੁੰਚੇ ਏ.ਸੀ.ਪੀ. ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਇਹ ਸੂਚਨਾ ਮਿਲੀ ਸੀ ਕਿ ਮਖਦੂਮਪੁਰਾ ਵਿੱਚ ਲੱਕੀ ਠਾਕੁਰ ‘ਤੇ ਹਮਲਾ ਹੋਇਆ ਹੈ।












