ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਲੱਗ ਰਹੇ 6 ਤੋਂ 8 ਘੰਟਿਆਂ ਦੇ ਬਿਜਲੀ ਕੱਟ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 25 ਨਵੰਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਕਈ ਵੱਡੇ ਸ਼ਹਿਰਾਂ ਅਤੇ ਪੇਂਡੂ ਇਲਾਕਿਆਂ ਵਿੱਚ ਬੁੱਧਵਾਰ, 25 ਨਵੰਬਰ ਨੂੰ 6 ਤੋਂ 8 ਘੰਟਿਆਂ ਦੇ ਬਿਜਲੀ ਕੱਟ ਲੱਗ ਰਹੇ ਹਨ। PSPCL (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) ਨੇ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ, ਰੱਖ-ਰਖਾਅ ਅਤੇ ਤਕਨੀਕੀ ਸੁਧਾਰਾਂ ਲਈ ਇਹ ਬਿਜਲੀ ਬੰਦ ਰੱਖਣ ਦਾ ਐਲਾਨ ਕੀਤਾ ਹੈ।

ਵੱਖ-ਵੱਖ ਇਲਾਕਿਆਂ ਵਿੱਚ ਬਿਜਲੀ ਕੱਟ ਸਵੇਰੇ 9:00 ਵਜੇ ਸ਼ੁਰੂ ਹੋਣਗੇ ਅਤੇ ਸ਼ਾਮ 6:00 ਵਜੇ ਤੱਕ ਜਾਰੀ ਰਹਿਣਗੇ। ਇਸ ਦਾ ਸਭ ਤੋਂ ਵੱਧ ਅਸਰ ਨਾਭਾ (ਜ਼ਿਲ੍ਹਾ ਪਟਿਆਲਾ), ਸੰਗਰੂਰ, ਲੁਧਿਆਣਾ ਅਤੇ ਮੋਹਾਲੀ ਦੇ ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਵਿੱਚ ਦੇਖਣ ਨੂੰ ਮਿਲੇਗਾ।

ਇਸ ਤੋਂ ਇਲਾਵਾ, ਜ਼ਿਲ੍ਹਾ ਗੁਰਦਾਸਪੁਰ ਦੇ ਕਈ ਪਿੰਡਾਂ ਵਿੱਚ ਵੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਦਿਨ ਭਰ ਬਿਜਲੀ ਨਾ ਹੋਣ ਕਾਰਨ ਦਫ਼ਤਰ ਜਾਣ ਵਾਲਿਆਂ, ਵਿਦਿਆਰਥੀਆਂ, ਘਰੇਲੂ ਔਰਤਾਂ ਅਤੇ ਕਾਰੋਬਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Latest News

Latest News