Balwant Singh Rajoana ਦੀ ਫਾਂਸੀ ਦੀ ਸਜ਼ਾ ਬਾਰੇ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਰਾਖਵਾਂ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ;

ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਪਿਛਲੇ ਸਮੇਂ ਤੋਂ ਫਾਂਸੀ ਦੀ ਸਜ਼ਾ ਤਹਿਤ ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਮਾਮਲੇ ‘ਤੇ ਫੈਸਲਾ ਸੁਪਰੀਮ ਕੋਰਟ ਨੇ ਰਾਖਵਾਂ ਰੱਖ ਲਿਆ ਹੈ। ਜ਼ਿਕਰ ਯੋਗ ਹੈ ਕਿ ਰਾਜੋਆਣਾ ਵੱਲੋਂ  ਸਾਲ 2024 ਵਿੱਚ  ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਅਪੀਲ ਦਾਇਰ ਕੀਤੀ ਗਈ ਸੀ।

ਇਸ ਸਬੰਧੀ ਪਿਛਲੇ ਦਿਨੀ ਉਹਨਾਂ ਦੇ ਵਕੀਲ ਮੁਕੁਲ ਰੋਹਤਗੀ ਵੱਲੋਂ ਬਹਿਸ ਮੁਕੰਮਲ ਕਰ ਲਈ ਗਈ ਸੀ ਤੇ ਅੱਜ ਅਦਾਲਤ ਨੇ ਕੋਈ ਫੈਸਲਾ ਦੇਣਾ ਸੀ ਪਰੰਤੂ ਅੱਜ ਫੇਰ ਇਹ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ। ਇਸੇ ਦੌਰਾਨ ਰਾਜੋਆਣਾ ਸਮੇਤ ਹੋਰ ਬੰਦੀ ਸਿੰਘਾਂ ਦੇ ਕੇਸਾਂ ਨਾਲ ਜੁੜੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਆਖਿਆ ਕਿ ਇਸ ਬਾਬਤ ਅਦਾਲਤ ਨੇ ਅਜੇ ਕੋਈ ਅਗਲੀ ਮਿਤੀ ਤੈਅ ਨਹੀਂ ਕੀਤੀ। ਇਸ ਸਬੰਧੀ ਲਿਖਤੀ ਹੁਕਮ ਆਉਣ ‘ਤੇ ਹੀ ਸਥਿਤੀ ਸਪੱਸ਼ਟ ਹੋ ਸਕੇਗੀ।

Latest News

Latest News