ਫ਼ਤਹਿਗੜ੍ਹ ਸਾਹਿਬ ਵਿੱਚ ਬੱਸ ਅਤੇ ਟਰੱਕ ਦੀ ਟੱਕਰ: ਇੱਕ ਸ਼ਰਧਾਲੂ ਦੀ ਮੌਤ; 14 ਜ਼ਖ਼ਮੀ

ਚੰਡੀਗੜ੍ਹ ਪੰਜਾਬ

ਫਤਿਹਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ;

ਇੱਥੇ ਸਰਹਿੰਦ ਨੇੜੇ ਬੁੱਧਵਾਰ ਨੂੰ ਬੱਸ ਅਤੇ ਟਰੱਕ ਦੀ ਟੱਕਰ ਹੋਣ ਕਾਰਨ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ।ਇਹ ਹਾਦਸਾ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਬੱਸ ਕਰਨਾਲ ਦੇ ਇੱਕ ਗੁਰਦੁਆਰਾ ਸਾਹਿਬ ਤੋਂ ਵਾਪਸ ਅੰਮ੍ਰਿਤਸਰ ਜਾ ਰਹੀ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਅੰਦਰ ਬੈਠੀਆਂ ਸਵਾਰੀਆਂ ਵਿੱਚ ਚੀਕ-ਚਿਹਾੜਾ ਪੈ ਗਿਆ।ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕ ਅਤੇ ਪੁਲੀਸ ਮੁਲਾਜ਼ਮ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਜ਼ਖ਼ਮੀ ਸਵਾਰੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਪੁਲੀਸ ਕਪਤਾਨ (ਐੱਸ ਐੱਸ ਪੀ) ਸ਼ੁਭਮ ਅਗਰਵਾਲ ਨੇ ਮੌਕੇ ‘ਤੇ ਪਹੁੰਚ ਕੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest News

Latest News