‘ਆਪ’ ਦੀ ਮਹਿਲਾ ਸਰਪੰਚ ਤੇ ਉਸ ਦੇ ਪਤੀ ’ਤੇ ਹਮਲਾ ,ਹਮਲਾਵਰ ਫ਼ਰਾਰ

ਚੰਡੀਗੜ੍ਹ ਪੰਜਾਬ

ਤਰਨਤਾਰਨ 25 ਨਵੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਡਾਲੇਕੇ ਵਿੱਚ ਸੜਕ ਦੇ ਇੱਕ ਚੌਰਾਹੇ ਨੇੜੇ ਕੁਝ ਹਮਲਾਵਰਾਂ ਨੇ ਆਮ ਆਦਮੀ ਪਾਰਟੀ (ਆਪ) ਦੀ ਇੱਕ ਸਰਪੰਚ ਅਤੇ ਉਨ੍ਹਾਂ ਦੇ ਪਤੀ ’ਤੇ ਗੋਲੀਬਾਰੀ ਕੀਤੀ। ਹਾਲਾਂਕਿ, ਦੋਵੇਂ ਵਾਲ-ਵਾਲ ਬਚ ਗਏ। ਪੁਲੀਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲੀਸ ਅਨੁਸਾਰ, ਇਹ ਘਟਨਾ ਮੰਗਲਵਾਰ ਨੂੰ ਵਾਪਰੀ, ਜਦੋਂ ਹਮਲਾਵਰਾਂ ਨੇ ‘ਆਪ’ ਸਰਪੰਚ ਮਨਜੀਤ ਕੌਰ ਦੇ ਪਤੀ ਸੁਖਬੀਰ ਸਿੰਘ ਨੂੰ ਰਸਤੇ ਵਿੱਚ ਰੋਕ ਲਿਆ। ਮਨਜੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਤੀ ਦੇ ਮੋਟਰਸਾਈਕਲ ’ਤੇ ਪਿੱਛੇ ਬੈਠੀ ਸੀ, ਜਦੋਂ ਹਮਲਾਵਰਾਂ ਨੇ ਕਥਿਤ ਤੌਰ ’ਤੇ ਚਾਰ ਗੋਲੀਆਂ ਚਲਾਈਆਂ।ਤਰਨ ਤਾਰਨ ਦੇ ਸੀਨੀਅਰ ਪੁਲੀਸ ਕਪਤਾਨ (ਐੱਸ.ਐੱਸ.ਪੀ.) ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕੋਈ ਵੀ ਗੋਲੀ ਸੁਖਬੀਰ ਸਿੰਘ ਨੂੰ ਨਹੀਂ ਲੱਗੀ। ਹਮਲਾਵਰ ਵਾਰਦਾਤ ਤੋਂ ਬਾਅਦ ਫ਼ਰਾਰ ਹੋ ਗਏ।ਐੱਸ.ਐੱਸ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦਾ ਅਪਰਾਧਿਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦਾ ਪੀੜਤ ਅਤੇ ਉਸ ਦੇ ਪਰਿਵਾਰ ਨਾਲ ਨਿੱਜੀ ਵਿਵਾਦ ਵੀ ਸੀ। ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਮੁਲਜ਼ਮਾਂ ਨੂੰ ਫੜਨ ਲਈ ਪੁਲੀਸ ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਘਟਨਾਕ੍ਰਮ ਦਾ ਪਤਾ ਲਗਾਉਣ ਲਈ ਇਲਾਕੇ ਦੀਆਂ ਵੱਖ-ਵੱਖ ਥਾਵਾਂ ਤੋਂ ਇਕੱਠੀ ਕੀਤੀ ਗਈ ਸੀ.ਸੀ.ਟੀ.ਵੀ. (CCTV) ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਸ ਘਟਨਾ ਬਾਰੇ ਗੱਲ ਕਰਦਿਆਂ ‘ਆਪ’ ਸਰਪੰਚ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪਤੀ ਵੱਲੋਂ ਤਰਨ ਤਾਰਨ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਨਾਜਾਇਜ਼ ਵਿਕਰੀ ਦਾ ਵਿਰੋਧ ਕੀਤੇ ਜਾਣ ਕਾਰਨ ਉਨ੍ਹਾਂ ’ਤੇ ਹਮਲਾ ਕੀਤਾ ਗਿਆ।

ਉਨ੍ਹਾਂ ਦਾਅਵਾ ਕੀਤਾ ਕਿ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੇ ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਉਨ੍ਹਾਂ ਦੇ ਪਤੀ ਨੂੰ ਨਿਸ਼ਾਨਾ ਬਣਾਇਆ।ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐੱਫ.ਆਈ.ਆਰ. (FIR) ਦਰਜ ਕਰ ਲਈ ਗਈ ਹੈ

Latest News

Latest News