ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਸ਼ੁਕਰੀਆ ਬਾਬਾ ਹਨੂੰਮਾਨ ਸਿੰਘ ਜੀ’ ਪ੍ਰਬੰਧਕ ਕਮੇਟੀ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਰੀਲਿਜ਼

ਪੰਜਾਬ


ਐੱਸ.ਏ.ਐੱਸ. ਨਗਰ 28 ਨਵੰਬਰ ,ਬੋਲੇ ਪੰਜਾਬ ਬਿਊਰੋ;

ਇਤਿਹਾਸਿਕ ਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਸ਼ੁਕਰੀਆ ਬਾਬਾ ਹਨੂੰਮਾਨ ਸਿੰਘ ਜੀ’ ਰੀਲਿਜ਼ ਕੀਤਾ ਗਿਆ। ਇਸ ਧਾਰਮਿਕ ਗੀਤ ਦਾ ਲੇਖਣ, ਧੁੰਨ ਅਤੇ ਗਾਇਨ ਅਸੀਸ ਕੌਰ ਵੱਲੋਂ ਆਪ ਕੀਤਾ ਗਿਆ ਹੈ। ਗੀਤ ਦੇ ਸੰਗੀਤਕਾਰ ਮਿਸਟਰ ਡਾਪ ਹਨ ਅਤੇ ਵੀਡੀਓ ਡਾਇਰੈਕਟਰ ਬੌਬੀ ਬਾਜਵਾ ਹਨ। ਪੋ੍ਰਡਿਊਸਰ ਅਤੇ ਪੇ੍ਰਰਣਾ ਸਰੋਤ ਉੱਘੇ ਸਮਾਜ ਸੇਵੀ ਸ੍ਰ. ਸਰਵਜੀਤ ਸਿੰਘ ਜੀ ਹਨ, ਪੋ੍ਰਡਕਸ਼ਨ ਧੀਰਜ ਰਾਜਪੂਤ ਵੱਲੋਂ ਕੀਤੀ ਗਈ ਹੈ। ਇਸ ਗੀਤ ਦੇ ਕਾਸਟਿਊਮ ਡੀਜਾਇਨ ਉੱਘੀ ਡਿਜ਼ਾਇਨਰ ਗੁਨੀਤ ਕੌਰ ਵੱਲੋਂ ਕੀਤੇ ਗਏ ਹਨ।
ਗੀਤ ਵਿੱਚ ਅਸੀਸ ਕੌਰ ਵਲੋਂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਵੱਲੋਂ ਕੀਤੀਆਂ ਰਹਿਮਤਾਂ ਦਾ ਸ਼ੁਕਰੀਆ ਅਦਾ ਕੀਤਾ ਹੈ ਅਤੇ ਸਮੂਹ ਸੰਗਤਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ ਸੰਦੇਸ਼ ਦਿੱਤਾ ਹੈ ਕਿ ਸੰਗਤਾਂ ਵਲੋਂ ਇਸ ਅਸਥਾਨ ਤੇ ਹੰਕਾਰ ਛੱਡ ਕੇ ਨਿਮਰਤਾ ਨਾਲ ਆ ਕੇ ਹਾਜ਼ਰੀ ਲਗਵਾਉਣ ਅਤੇ ਸੇਵਾ ਕਰਨ ਨਾਲ ਬਾਬਾ ਜੀ ਉਨਾਂ ਦੀ ਹਰ ਮਨੋਕਾਮਨਾ ਪੂਰੀ ਕਰਦੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਵੀ ਅਸੀਸ ਕੌਰ ਦੁਆਰਾ ਬਾਬਾ ਜੀ ਦੀ ਉਪਮਾ ਵਿੱਚ ਗਾਏ ਗੀਤ ‘‘ਹੈਪੀ ਬਰਥ-ਡੇਅ ਬਾਬਾ ਜੀ’’ ‘‘ਸਿੰਘ ਸ਼ਹੀਦਾਂ ਦਾ ਡੇਰਾ’’, ‘‘ਥੋਡਾ ਸੋਹਣਾ ਹੈ ਦਰਬਾਰ’’, ‘‘ਪਿਆਰ ਬੇਸ਼ੁਮਾਰ’’, ‘‘ਪਾਵਨ ਅਸਥਾਨ ਸਿੰਘ ਸ਼ਹੀਦਾਂ ਦਾ’’, ‘‘ਸਿੰਘ ਸ਼ਹੀਦ ਬਾਬਾ ਜੀ ਦਾ ਜੈਕਾਰਾ’’, ‘‘ਜਨਮ ਦਿਨ ਦੀ ਮੁਬਾਰਕਬਾਦ’’ ਨੂੰ ਸੰਗਤਾਂ ਨੇ ਬੜਾ ਪਿਆਰ ਅਤੇ ਭਰਵਾ ਹੁੰਗਾਰਾ ਦਿੱਤਾ ਹੈ। ਇਹ ਗੀਤ ਯੂ-ਟਿਊਬ ਲਿੰਕ ਅਸੀਸ ਰਿਕਾਰਡਜ਼’ ਤੇ ਦੇਖਿਆ ਜਾ ਸਕਦਾ ਹੈ।
ਇਸ ਮੌਕੇ ਤੇ ਅਸੀਸ ਕੌਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੱਜ ਉਹ ਜਿਸ ਮੁਕਾਮ ਤੇ ਹੈ ਉਹ ਉਸ ਨੂੰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਰਹਿਮਤਾਂ ਦੇ ਬਦੌਲਤ ਹੀ ਪ੍ਰਾਪਤ ਹੋਇਆ ਹੈ। 

Latest News

Latest News