ਅੰਮ੍ਰਿਤਸਰ : ਯਾਤਰੀਆਂ ਨਾਲ ਭਰੀ ਬੱਸ ਸੜਕ ਕਿਨਾਰੇ ਖੜੇ ਟਰੱਕ ‘ਚ ਵੱਜੀ, ਕਈ ਜ਼ਖਮੀ, ਡਰਾਈਵਰ ਦੀ ਹਾਲਤ ਗੰਭੀਰ
ਅੰਮ੍ਰਿਤਸਰ, 26 ਜੂਨ, ਬੋਲੇ ਪੰਜਾਬ ਬਿਓਰੋ:
ਅੱਜ ਤੜਕੇ ਗੋਲਡਨ ਗੇਟ ਨਿਊ ਅੰਮ੍ਰਿਤਸਰ ‘ਚ ਯਾਤਰੀਆ ਨਾਲ ਭਰੀ ਬੱਸ ਸੜਕ ਕਿਨਾਰੇ ਖੜੇ ਟਰੱਕ ਵਿਚ ਵੱਜੀ।ਇਸ ਹਾਦਸੇ ‘ਚ ਬਸ ਡਰਾਈਵਰ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਅਤੇ ਕਈ ਸਵਾਰੀਆਂ ਨੂੰ ਸੱਟਾਂ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ।ਹਾਦਸੇ ਚੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਥਾਣਾ ਸੁਲਤਾਨਵਿੰਡ ਦੀ ਪੁਲਿਸ ਪਹੁੰਚੀ ਤੇ ਜ਼ਖ਼ਮੀਆਂ ਨੂੰ ਐਬੂਲੈਂਸ ਰਾਹੀਂ ਇਲਾਜ ਵਾਸਤੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ।ਪੁਲਿਸ ਸੂਤਰਾਂ ਨੇ ਦੱਸਿਆ ਕਿ ਹਾਦਸੇ ‘ਚ ਜ਼ਖਮੀ ਹੋਏ ਡਰਾਈਵਰ ਦੀ ਹਾਲਤ ਗੰਭੀਰ ਹੈ।ਮਿਲੀ ਜਾਣਕਾਰੀ ਅਨੁਸਾਰ ਇਹ ਬੱਸ ਉਤਰ ਪ੍ਰਦੇਸ਼ ਤੋਂ ਵਾਹਗਾ ਬਾਰਡਰ ਦੇਖਣ ਲਈ ਆ ਰਹੀ ਸੀ।












