ਪੰਜਾਬ ਪੁਲਿਸ ਵੱਲੋਂ 16 ਨਸ਼ਾ ਤਸਕਰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ

ਚੰਡੀਗੜ੍ਹ ਪੰਜਾਬ


ਸੰਗਰੂਰ, 7 ਜੁਲਾਈ, ਬੋਲੇ ਪੰਜਾਬ ਬਿਊਰੋ :


ਸੰਗਰੂਰ ‘ਚ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਇਸ ਦੌਰਾਨ ਪੁਲਿਸ ਨੇ 16 ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਐਸਐਸਪੀ ਸਰਤਾਜ ਨੇ ਦੱਸਿਆ ਕਿ ਸੰਗਰੂਰ ਪੁਲੀਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ 16 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 4 ਨਸ਼ਾ ਤਸਕਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਗ੍ਰਿਫ਼ਤਾਰੀ ਦੌਰਾਨ ਮੁਲਜ਼ਮਾਂ ਕੋਲੋਂ ਨਸ਼ੀਲੇ ਕੈਪਸੂਲ, ਨਸ਼ੀਲੀਆਂ ਗੋਲੀਆਂ, ਹੈਰੋਇਨ, ਗਾਂਜਾ, ਹਸ਼ੀਸ਼ ਅਤੇ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਲਈ ਕਿਹਾ ਗਿਆ ਹੈ ਅਤੇ ਜੇਕਰ ਉਨ੍ਹਾਂ ਨੂੰ ਦੋਸ਼ੀਆਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਸਾਂਝੀ ਕਰਨ।ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।