ਭਾਰੀ ਮੀਂਹ ਕਾਰਨ ਚਾਰਧਾਮ ਯਾਤਰਾ ਰੋਕੀ

ਚੰਡੀਗੜ੍ਹ ਨੈਸ਼ਨਲ ਪੰਜਾਬ


ਦੇਹਰਾਦੂਨ, 7 ਜੁਲਾਈ,
 ਬੋਲੇ ਪੰਜਾਬ ਬਿਊਰੋ ;

ਗੜਵਾਲ ਖੇਤਰ ਵਿਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦੇ ਮੱਦੇਨਜ਼ਰ ਚਾਰਧਾਮ ਯਾਤਰਾ ਅੱਜ ਸਵੇਰੇ ਤੋਂ ਰੋਕ ਦਿੱਤੀ ਗਈ। ਮੌਸਮ ਵਿਭਾਗ ਵੱਲੋਂ ਉਤਰਾਖੰਡ ਵਿਚ 7 ਤੇ 8 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ ਜਿਸ ਕਾਰਨ ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਸੁਰੱਖਿਆ ਕਾਰਨ ਇਹ ਯਾਤਰਾ ਆਰਜ਼ੀ ਤੌਰ ’ਤੇ ਰੋਕ ਦਿੱਤੀ ਹੈ। ਗੜਵਾਲ ਦੇ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਚਾਰਧਾਮ ਯਾਤਰਾ ਆਰਜ਼ੀ ਤੌਰ ’ਤੇ ਰੋਕੀ ਗਈ ਹੈ ਤੇ ਮੌਸਮ ਸਾਫ ਹੋਣ ਤੋਂ ਬਾਅਦ ਇਹ ਯਾਤਰਾ ਮੁੜ ਸ਼ੁਰੂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਤੇ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।