ਪੰਜਾਬ ‘ਚ ਸਹੁਰਿਆਂ ਨੇ ਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਲਾਈ ਅੱਗ, ਹਾਲਤ ਗੰਭੀਰ

ਚੰਡੀਗੜ੍ਹ ਪੰਜਾਬ

ਫਾਜ਼ਿਲਕਾ 7 ਜੁਲਾਈ ,ਬੋਲੇ ਪੰਜਾਬ ਬਿਊਰੋ :

ਫਾਜ਼ਿਲਕਾ ‘ਚ ਪਰਿਵਾਰਕ ਝਗੜੇ ਕਾਰਨ ਇਕ ਸਰਕਾਰੀ ਅਧਿਆਪਕ ‘ਤੇ ਪੈਟਰੋਲ ਪਾ ਕੇ ਉਸ ਨੂੰ ਜ਼ਿੰਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੋਂ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਜਦੋਂਕਿ ਡਾਕਟਰਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।ਜਾਣਕਾਰੀ ਦਿੰਦਿਆਂ ਪੀੜਤ ਅਧਿਆਪਕ ਵਿਸ਼ਵਦੀਪ ਕੁਮਾਰ ਦੀ ਭੈਣ ਪੁਸ਼ਪਾ ਨੇ ਦੱਸਿਆ ਕਿ ਉਸ ਦਾ ਭਰਾ ਫਾਜ਼ਿਲਕਾ ਦੇ ਇਲਾਕੇ ਜਾਟੀਆਂ ਦਾ ਰਹਿਣ ਵਾਲਾ ਹੈ। ਜਿਸ ਦਾ ਵਿਆਹ ਪਿੰਡ ਹੀਰਾਂਵਾਲੀ ਵਿਖੇ ਹੋਇਆ। ਉਸ ਨੇ ਦੱਸਿਆ ਕਿ ਉਸ ਦੇ ਭਰਾ ਦੀ ਪਤਨੀ ਘਰੇਲੂ ਝਗੜੇ ਕਾਰਨ ਪਿਛਲੇ ਡੇਢ ਮਹੀਨੇ ਤੋਂ ਆਪਣੇ ਪੇਕੇ ਘਰ ਰਹਿ ਰਹੀ ਹੈ। ਜਿਸ ਨੂੰ ਲੈਣ ਲਈ ਅੱਜ ਉਸਦਾ ਭਰਾ ਗਿਆ ਸੀ ਅਤੇ ਉਸ ਨੂੰ ਵੀ ਉਥੇ ਬੁਲਾਇਆ ਗਿਆ ਅਤੇ ਉਹ ਇਸ ਝਗੜੇ ਨੂੰ ਸੁਲਝਾਉਣ ਲਈ ਆਪਣੇ ਪਤੀ ਨਾਲ ਹਿਸਾਰ ਤੋਂ ਆਈ ਸੀ। ਉਹ ਆਪਣੇ ਭਰਾ ਦੇ ਸਹੁਰੇ ਘਰ ਮੌਜੂਦ ਸੀ ਜਦੋਂ ਉਸ ਦਾ ਭਰਾ ਅੱਗ ਵਿੱਚ ਸੜਦਾ ਹੋਇਆ ਦੂਜੇ ਕਮਰੇ ਵਿੱਚੋਂ ਬਾਹਰ ਆਇਆ। ਉਸ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ।
ਜਾਣਕਾਰੀ ਦਿੰਦਿਆਂ ਮੌਕੇ ‘ਤੇ ਮੌਜੂਦ ਡਾਕਟਰ ਪੂਜਾ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਹੈ ਕਿ ਮਰੀਜ਼ ‘ਤੇ ਪੈਟਰੋਲ ਪਾ ਕੇ ਉਸ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਹੈ। ਜੋ 60 ਤੋਂ 65 ਫੀਸਦੀ ਸੜ ਚੁੱਕਾ ਹੈ। ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿੱਥੋਂ ਉਸ ਨੂੰ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।