ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਜਿੱਤਿਆ ਦੂਜਾ ਓਲੰਪਿਕ ਤਗਮਾ
ਚੰਡੀਗੜ੍ਹ, 8ਅਗਸਤ,ਬੋਲੇ ਪੰਜਾਬ ਬਿਊਰੋ :
ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਦਾ ਕਾਂਸੀ ਤਮਗਾ ਜਿੱਤਿਆ ਹੈ। ਟੀਮ ਇੰਡੀਆ ਨੇ ਸਪੇਨ ਨੂੰ 2-1 ਨਾਲ ਹਰਾਇਆ। ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਉਹ 10 ਗੋਲਾਂ ਦੇ ਨਾਲ ਟੂਰਨਾਮੈਂਟ ਦਾ ਚੋਟੀ ਦਾ ਸਕੋਰਰ ਵੀ ਹੈ।ਦੱਸਣਯੋਗ ਹੈ ਕਿ ਇਹ ਓਲੰਪਿਕ ਕਾਂਸੀ ਤਮਗਾ ਮੈਚ ਗੋਲਕੀਪਰ ਸ਼੍ਰੀਜੇਸ਼ ਦਾ ਆਖਰੀ ਅੰਤਰਰਾਸ਼ਟਰੀ ਮੈਚ ਸੀ। ਉਨ੍ਹਾਂ ਨੇ ਓਲੰਪਿਕ ਤੋਂ ਪਹਿਲਾਂ ਹੀ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ। ਸ਼੍ਰੀਜੇਸ਼ ਨੇ ਬ੍ਰਿਟੇਨ ਦੇ ਖਿਲਾਫ ਕੁਆਰਟਰ ਫਾਈਨਲ ਮੈਚ ਵਿੱਚ 11 ਪੈਨਲਟੀ ਕਾਰਨਰ ਬਚਾਏ ਸਨ। ਭਾਰਤੀ ਟੀਮ ਨੇ ਓਲੰਪਿਕ ‘ਚ ਲਗਾਤਾਰ ਦੂਜਾ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਤੋਂ ਪਹਿਲਾਂ ਭਾਰਤ ਨੇ ਟੋਕੀਓ ਵਿੱਚ ਜਰਮਨੀ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ ਸੀ।












