ਪੰਜਾਬ ਪੁਲਸ ਨੇ 4.5 ਕਿਲੋ ਹੈਰੋਇਨ ਤੇ 4.32 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਤਸਕਰ ਕੀਤੇ ਗ੍ਰਿਫ਼ਤਾਰ
ਅੰਮ੍ਰਿਤਸਰ, 10 ਅਕਤੂਬਰ, ਬੋਲੇ ਪੰਜਾਬ ਬਿਊਰੋ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 4.5 ਕਿਲੋ ਹੈਰੋਇਨ ਅਤੇ 4.32 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।ਫੜੇ ਗਏ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਆਕਾਸ਼, ਸਤਵਿੰਦਰਪਾਲ ਸਿੰਘ ਉਰਫ ਸੱਤੀ ਅਤੇ ਗੁਰਮੇਜ ਸਿੰਘ ਵਜੋਂ ਹੋਈ ਹੈ।ਗੁਰਮੇਜ਼ ਜੇਲ੍ਹ ਵਿੱਚ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਦਾ ਸੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਸਤਿੰਦਰਪਾਲ ਸਿੰਘ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ੇ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ। ਪੇਸ਼ੇਵਰ ਜਾਂਚ ਵਿੱਚ ਤਕਨੀਕੀ ਸੁਰਾਗ ਮਿਲੇ ਹਨ ਅਤੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।












