ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ ‘ਚ ਸ਼ਾਮਲ 2 ਵਿਅਕਤੀ ਗ੍ਰਿਫਤਾਰ

ਪੰਜਾਬ

ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ ‘ਚ ਸ਼ਾਮਲ 2 ਵਿਅਕਤੀ ਗ੍ਰਿਫਤਾਰ


ਲੁਧਿਆਣਾ, 14 ਅਕਤੂਬਰ,ਬੋਲੇ ਪੰਜਾਬ ਬਿਊਰੋ :


ਸ਼ਹਿਰ ਦੇ ਥਾਣਾ ਲਾਡੋਵਾਲ ਦੀ ਪੁਲਸ ਨੇ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ‘ਚ ਸ਼ਾਮਲ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਏ.ਸੀ.ਪੀ. ਵੈਸਟ ਗੁਰਦੇਵ ਸਿੰਘ ਅਤੇ ਥਾਣਾ ਸਦਰ ਦੇ ਇੰਚਾਰਜ ਹਰਪ੍ਰੀਤ ਸਿੰਘ ਦੇਹਲ ਨੇ ਦੱਸਿਆ ਕਿ ਹੰਬੜਾ ਚੌਕੀ ਦੇ ਇੰਚਾਰਜ ਗੁਰਚਰਨ ਜੀਤ ਸਿੰਘ ਦੀ ਪੁਲਸ ਟੀਮ ਨੇ ਖਾਸ ਮੁਖਬਰ ਦੀ ਇਤਲਾਹ ‘ਤੇ ਬੀਤੀ ਰਾਤ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਕੋਲੋਂ ਪੁਲੀਸ ਨੇ ਬਿਨਾਂ ਨੰਬਰ ਪਲੇਟ ਦੇ ਚਾਰ ਚੋਰੀ ਦੇ ਮੋਟਰਸਾਈਕਲ ਅਤੇ 6 ਮੋਬਾਈਲ ਬਰਾਮਦ ਕੀਤੇ ਹਨ।
ਮੁਲਜ਼ਮਾਂ ਦੀ ਪਛਾਣ ਰਾਜਵਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਛਗਨ ਅਤੇ ਭੀਮ ਪਾਸਵਾਨ ਪੁੱਤਰ ਰਾਮ ਜਨਮ ਪਾਸਵਾਨ ਵਾਸੀ ਰਿਸ਼ੀ ਨਗਰ ਹੰਬੜਾ ਵਜੋਂ ਹੋਈ ਹੈ। ਥਾਣਾ ਲਾਡੋਵਾਲ ਦੀ ਪੁਲਸ ਨੇ ਦੋਵਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ.ਸੀ.ਪੀ. ਗੁਰਦੇਵ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਉਕਤ ਇਲਾਕੇ ‘ਚ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।