ਫਤਿਹਗੜ੍ਹ ਸਾਹਿਬ ‘ਚ ਚੱਲਦੀ ਟਰੇਨ ‘ਚ ਧਮਾਕਾ, 4 ਜ਼ਖਮੀ

ਪੰਜਾਬ

ਫਤਿਹਗੜ੍ਹ ਸਾਹਿਬ ‘ਚ ਚੱਲਦੀ ਟਰੇਨ ‘ਚ ਧਮਾਕਾ, 4 ਜ਼ਖਮੀ

ਫਤਿਹਗੜ੍ਹ ਸਾਹਿਬ 3 ਨਵੰਬਰ ,ਬੋਲੇ ਪੰਜਾਬ ਬਿਊਰੋ :

ਅੰਮ੍ਰਿਤਸਰ ਤੋਂ ਹਾਵੜਾ ਜਾ ਰਹੀ ਟਰੇਨ ਨੰਬਰ 13006 ਵਿੱਚ ਰਾਤ ਕਰੀਬ 10.30 ਵਜੇ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਧਮਾਕਾ ਹੋਇਆ। ਟਰੇਨ ਦੇ ਪਿਛਲੇ ਪਾਸੇ ਜਨਰਲ ਬੋਗੀ ‘ਚ ਧਮਾਕਾ ਹੋਣ ਕਾਰਨ ਚਾਰ ਯਾਤਰੀ ਜ਼ਖਮੀ ਹੋ ਗਏ। ਜਾਂਚ ‘ਚ ਸਾਹਮਣੇ ਆਇਆ ਕਿ ਇਹ ਹਾਦਸਾ ਸ਼ਾਰਟ ਸਰਕਟ ਕਾਰਨ ਪਟਾਕਿਆਂ ‘ਚ ਅੱਗ ਲੱਗਣ ਕਾਰਨ ਵਾਪਰਿਆ।ਉਸ ਨੂੰ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਟਰੇਨ ‘ਚ ਧਮਾਕੇ ਤੋਂ ਬਾਅਦ ਯਾਤਰੀਆਂ ‘ਚ ਦਹਿਸ਼ਤ ਫੈਲ ਗਈ। ਅੱਧੀ ਰਾਤ ਨੂੰ ਰੇਲਵੇ ਪੁਲੀਸ ਅਤੇ ਵਿਭਾਗ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਘਟਨਾ ਦੌਰਾਨ ਰੇਲਗੱਡੀ ਨੂੰ ਸਰਹਿੰਦ ਰੇਲਵੇ ਸਟੇਸ਼ਨ ‘ਤੇ ਕਰੀਬ ਅੱਧਾ ਘੰਟਾ ਰੋਕਿਆ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।