ਬੇਅਦਬੀ ਮਾਮਲੇ ‘ਚ ਪੰਜਾਬ-ਹਰਿਆਣਾ ਹਾਈ ਕੋਰਟ ਵਲੋਂ ਰਾਮ ਰਹੀਮ ਦੀ ਪਟੀਸ਼ਨ ਦਾ ਨਿਪਟਾਰਾ
ਚੰਡੀਗੜ੍ਹ, 11 ਨਵੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ-ਹਰਿਆਣਾ ਹਾਈ ਕੋਰਟ ਨੇ ਅੱਜ ਸੋਮਵਾਰ ਨੂੰ ਡੇਰਾ ਮੁਖੀ ਰਾਮ ਰਹੀਮ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਇਹ ਪਟੀਸ਼ਨ ਬੇਅਦਬੀ ਮਾਮਲੇ ਨਾਲ ਸਬੰਧਤ ਸੀ। ਪਟੀਸ਼ਨ ‘ਚ ਡੇਰਾ ਮੁਖੀ ਰਾਮ ਰਹੀਮ ਨੇ ਬੇਅਦਬੀ ਮਾਮਲੇ ‘ਚ ਉਸ ਵਿਰੁੱਧ ਦਰਜ ਐੱਫਆਈਆਰ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਸੀ।
ਦੱਸ ਦਈਏ ਕਿ ਸੁਪਰੀਮ ਕੋਰਟ ਨੇ ਪਿਛਲੇ ਮਹੀਨੇ ਹਾਈਕੋਰਟ ਵਲੋਂ ਡੇਰਾ ਮੁਖੀ ਖਿਲਾਫ ਇਨ੍ਹਾਂ ਮਾਮਲਿਆਂ ‘ਚ ਮੁਕੱਦਮਾ ਚਲਾਉਣ ‘ਤੇ ਲਗਾਈ ਰੋਕ ਨੂੰ ਹਟਾ ਦਿੱਤਾ ਸੀ। ਹੁਣ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਹੁਣ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਹੈ, ਇਸ ਲਈ ਹਾਈਕੋਰਟ ‘ਚ ਸੁਣਵਾਈ ਦੀ ਲੋੜ ਨਹੀਂ ਹੈ। ਇਸ ਆਧਾਰ ‘ਤੇ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।












