ਇਟਲੀ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਪੰਜਾਬ

ਇਟਲੀ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ


ਬਲਾਚੌਰ, 14 ਨਵੰਬਰ,ਬੋਲੇ ਪੰਜਾਬ ਬਿਊਰੋ :


ਇਟਲੀ ‘ਚ ਨਵਾਂਸ਼ਹਿਰ ਦੀ ਤਹਿਸੀਲ ਬਲਾਚੌਰ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਨੇਸ਼ ਰਤਨੀ (24) ਵਜੋਂ ਹੋਈ ਹੈ। ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਮਾਪਿਆ ਦਾ ਰੋ-ਰੋ ਕੇ ਬੁਰਾ ਹਾਲ ਹੈ।
ਮ੍ਰਿਤਕ ਵਿਨੇਸ਼ ਰਤਨੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਨੇਸ਼ ਆਪਣੇ ਪਰਿਵਾਰ ਸਮੇਤ ਕਰੀਬ 10 ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ। ਬੀਤੇ ਦਿਨ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਉਸ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਵਿਨੇਸ਼ ਰਤਨੀ ਨੂੰ ਸਪੋਰਟਸ ਵਿੱਚ ਬਹੁਤ ਦਿਲਚਸਪੀ ਸੀ ਤੇ ਉਹ ਫੁੱਟਬਾਲ ਦਾ ਚੰਗਾ ਖਿਡਾਰੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।