ਟਰੱਕ ਅਤੇ ਬੱਸ ਦੀ ਟੱਕਰ, 5 ਲੋਕਾਂ ਦੀ ਮੌਤ, 15 ਜ਼ਖਮੀ
ਲਖਨਊ, 21 ਨਵੰਬਰ,ਬੋਲੇ ਪੰਜਾਬ ਬਿਊਰੋ :
ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 15 ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ‘ਚ ਜੁਟੀ ਹੋਈ ਹੈ।
ਜਾਣਕਾਰੀ ਮੁਤਾਬਕ ਅਲੀਗੜ੍ਹ ਦੇ ਤਪਲ ਥਾਣਾ ਖੇਤਰ ‘ਚ ਯਮੁਨਾ ਐਕਸਪ੍ਰੈੱਸ ਵੇਅ ‘ਤੇ ਬੁੱਧਵਾਰ ਤੜਕੇ ਕਰੀਬ 1 ਵਜੇ ਇਕ ਟਰੱਕ ਅਤੇ ਡਬਲ ਡੇਕਰ ਬੱਸ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ 5 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 15 ਯਾਤਰੀ ਜ਼ਖਮੀ ਹੋ ਗਏ।
ਜਾਣਕਾਰੀ ਮਿਲੀ ਹੈ ਕਿ ਪ੍ਰਤਾਪਗੜ੍ਹ ਦੀ ਕ੍ਰਿਸ਼ਨਾ ਟਰੈਵਲਜ਼ ਦੀ ਡਬਲ ਡੈਕਰ ਬੱਸ ਦਿੱਲੀ ਤੋਂ ਆਜ਼ਮਗੜ੍ਹ ਅਤੇ ਮਊ ਨੂੰ ਜਾ ਰਹੀ ਸੀ। ਜਿਵੇਂ ਹੀ ਬੱਸ ਯਮੁਨਾ ਐਕਸਪ੍ਰੈਸ ਵੇਅ ‘ਤੇ ਪੁਆਇੰਟ ਨੰਬਰ 56 ‘ਤੇ ਪਹੁੰਚੀ ਤਾਂ ਪਿੱਛੇ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ।














