ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਸਿਹਤ ਵਿਗੜੀ, ਹਸਪਤਾਲ ਦਾਖਲ

ਨੈਸ਼ਨਲ

ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਸਿਹਤ ਵਿਗੜੀ, ਹਸਪਤਾਲ ਦਾਖਲ


ਨਵੀਂ ਦਿੱਲੀ, 26 ਨਵੰਬਰ,ਬੋਲੇ ਪੰਜਾਬ ਬਿਊਰੋ :


ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਚੇਨਈ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਆਰਬੀਆਈ ਅਧਿਕਾਰੀਆਂ ਨੇ ਦੱਸਿਆ ਕਿ ਸ਼ਕਤੀਕਾਂਤ ਦਾਸ ਨੂੰ ਚੇਨਈ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਹ ਠੀਕ ਹਨ ਅਤੇ ਚਿੰਤਾ ਦੀ ਕੋਈ ਗੱਲ ਨਹੀਂ ਹੈ।
ਇਸ ਤੋਂ ਬਾਅਦ ਆਰਬੀਆਈ ਦੇ ਬੁਲਾਰੇ ਵੱਲੋਂ ਇੱਕ ਬਿਆਨ ਵੀ ਜਾਰੀ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਐਸਿਡਿਟੀ ਦੀ ਸ਼ਿਕਾਇਤ ਕੀਤੀ ਅਤੇ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ ‘ਚ ਨਿਗਰਾਨੀ ਲਈ ਭਰਤੀ ਕਰਵਾਇਆ ਗਿਆ। ਹੁਣ ਉਨ੍ਹਾਂ ਦੀ ਹਾਲਤ ਠੀਕ ਹੈ। ਅਗਲੇ 2-3 ਘੰਟਿਆਂ ਵਿੱਚ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ।ਚਿੰਤਾ ਦੀ ਕੋਈ ਗੱਲ ਨਹੀਂ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।