ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਪ੍ਰਗਟਾਇਆ ਦੁੱਖ

ਪੰਜਾਬ

ਅੰਮਿ੍ਤਸਰ, 27 ਦਸੰਬਰ ,ਬੋਲੇ ਪੰਜਾਬ ਬਿਊਰੋ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਪੰਜਾਬੀਆਂ ਅਤੇ ਖਾਸਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆਂ ਵਿੱਚ ਉਭਾਰਿਆ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਕਈ ਮਹੱਤਵਪੂਰਨ ਕਾਰਜ ਕੀਤੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੇ ਵਿਅਕਤੀ ਦਾ ਤੁਰ ਜਾਣਾ ਨਾ ਸਿਰਫ ਪਰਿਵਾਰ ਅਤੇ ਦੇਸ਼ ਲਈ ਘਾਟਾ ਹੈ, ਬਲਕਿ ਪੂਰੀ ਦੁਨੀਆ ਦੇ ਇੱਕ ਹੁਨਰਮੰਦਰ ਅਤੇ ਰੌਸ਼ਨ ਦਿਮਾਗ ਦਾ ਵੀ ਅੰਤ ਹੈ।
ਐਡਵੋਕੇਟ ਧਾਮੀ ਨੇ ਆਖਿਆ ਕਿ ਡਾ. ਮਨਮੋਹਨ ਸਿੰਘ ਰਾਜਨੀਤੀ ਵਿੱਚ ਰਹਿੰਦਿਆਂ ਨਿਮਰਤਾ, ਤਿਆਗ, ਦ੍ਰਿੜਤਾ, ਸੰਜਮ ਤੇ ਸਾਦਗੀ ਵਰਗੇ ਗੁਣਾਂ ਨੂੰ ਹਮੇਸ਼ਾ ਸਮਰਪਿਤ ਰਹੇ ਅਤੇ ਇਹੀ ਵਿਸ਼ੇਸ਼ਣ ਉਨ੍ਹਾਂ ਦੀ ਆਖਰੀ ਸਾਹਾਂ ਤੱਕ ਪਛਾਣ ਦੇ ਲਖਾਇਕ ਰਹੇ।
ਉਨ੍ਹਾਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਉਨਾਂ ਦੇ ਪਰਿਵਾਰ ਅਤੇ ਹਮਦਰਦੀ ਲੋਕਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।