ਕੋਲਾ ਖਾਨ ‘ਚ ਪਾਣੀ ਭਰਨ ਕਾਰਨ ਫਸੇ ਨੌਂ ਮਜ਼ਦੂਰਾਂ ਵਿੱਚੋਂ ਇੱਕ ਦੀ ਲਾਸ਼ ਮਿਲੀ

ਨੈਸ਼ਨਲ

ਦਿਸਪੁਰ, 8 ਜਨਵਰੀ,ਬੋਲੇ ਪੰਜਾਬ ਬਿਊਰੋ :
ਫੌਜ ਦੇ ਗੋਤਾਖੋਰਾਂ ਨੇ ਅੱਜ ਬੁੱਧਵਾਰ ਨੂੰ ਅਸਾਮ ਦੇ ਦੀਮਾ ਹਸਾਓ ਜ਼ਿਲ੍ਹੇ ‘ਚ ਕੋਲਾ ਖਾਨ ਵਿੱਚ ਪਾਣੀ ਭਰਨ ਕਾਰਨ ਫਸੇ ਨੌਂ ਮਜ਼ਦੂਰਾਂ ਵਿੱਚੋਂ ਇੱਕ ਦੀ ਲਾਸ਼ ਬਰਾਮਦ ਕੀਤੀ ਹੈ। ਬਚਾਅ ਕਾਰਜ ‘ਚ ਜੁਟੇ ਅਧਿਕਾਰੀਆਂ ਨੇ ਕਿਹਾ ਕਿ ਅੱਠ ਹੋਰ ਲੋਕਾਂ ਦੇ ਬਚਣ ਦੀ ਸੰਭਾਵਨਾ ਘੱਟ ਜਾਪਦੀ ਹੈ।
ਇਸੇ ਦੌਰਾਨ ਜਲ ਸੈਨਾ, ਸੈਨਾ, ਐਨਡੀਆਰਐਫ ਅਤੇ ਐਸਡੀਆਰਐਫ ਦੇ ਕਰਮਚਾਰੀਆਂ ਦੀ ਟੀਮ ਨੇ ਫਸੇ ਹੋਏ ਮਾਈਨਰਾਂ ਨੂੰ ਬਚਾਉਣ ਲਈ ਯਤਨ ਤੇਜ਼ ਕਰ ਦਿੱਤੇ ਹਨ।
ਦੱਸਣਯੋਗ ਹੈ ਕਿ ਇਹ ਮਜ਼ਦੂਰ ਸੋਮਵਾਰ ਨੂੰ ਉਮਰਾਂਗਸੋ ਦੇ ਖੇਤਰ ਵਿੱਚ ਸਥਿਤ ਕੋਲੇ ਦੀ ਖਾਣ ਵਿੱਚ ਅਚਾਨਕ ਪਾਣੀ ਭਰਨ ਕਾਰਨ ਫਸ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਗੋਤਾਖੋਰਾਂ ਨੇ ਸਵੇਰੇ ਖਾਨ ਦੇ ਅੰਦਰ ਲਾਸ਼ ਲੱਭੀ ਅਤੇ ਇਸ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।