ਨਵੀਂ ਦਿੱਲੀ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਆਮ ਆਦਮੀ ਪਾਰਟੀ (AAP) ਦੇ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਕੁਮਾਰ ਜੈਨ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਕਿਉਂਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਹੈ ਕਿ ਉਹ ‘ਆਪ’ ਨੇਤਾ ਸਤੇਂਦਰ ਜੈਨ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਲਈ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇਣ।
ਕੇਂਦਰੀ ਮੰਤਰਾਲੇ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੇਸ਼ ਕੀਤੇ ਸਬੂਤਾਂ ਦੇ ਆਧਾਰ ਤੇ ਮਨੀ ਲਾਂਡਰਿੰਗ ਕੇਸ ਵਿੱਚ ਸਤਿੰਦਰ ਜੈਨ ਵਿਰੁੱਧ ਕਾਰਵਾਈ ਲਈ ਪ੍ਰਵਾਨਗੀ ਮੰਗੀ ਹੈ।
ਇਸ ਮਾਮਲੇ ’ਚ ਸੰਘੀ ਏਜੰਸੀ ਨੇ ਮਈ 2022 ਵਿੱਚ ਸਤਿੰਦਰ ਜੈਨ ਨੂੰ ਹਵਾਲਾ ਸੌਦਿਆਂ ਦੇ ਕਥਿਤ ਦੋਸ਼ਾਂ ‘ਤੇ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ, ਫਿਲਹਾਲ ਉਹ ਜ਼ਮਾਨਤ ’ਤੇ ਬਾਹਰ ਹੈ। ਈਡੀ ਨੇ ਸਤਿੰਦਰ ਜੈਨ ਵਿਰੁੱਧ ਚਾਰਜਸ਼ੀਟ ਵੀ ਦਾਇਰ ਕਰ ਦਿੱਤੀ ਹੈ। ਮੰਤਰਾਲੇ ਵੱਲੋਂ ਅਗਲਾ ਕਦਮ ਚੁੱਕਣ ਲਈ ਜ਼ਰੂਰੀ ਪ੍ਰਕਿਰਿਆ ਅੱਗੇ ਵੱਧ ਰਹੀ ਹੈ।












