ਨਵੀਂ ਦਿੱਲੀ, 18 ਫਰਵਰੀ,ਬੋਲੇ ਪੰਜਾਬ ਬਿਊਰੋ :
ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਦੋ ਦਿਨਾਂ ਸਰਕਾਰੀ ਦੌਰੇ ’ਤੇ ਭਾਰਤ ਪਹੁੰਚੇ ਹਨ। ਉਨ੍ਹਾਂ ਦੀ ਆਮਦ ’ਤੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਖਾਸ ਗੱਲ ਇਹ ਰਹੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਉਨ੍ਹਾਂ ਦੇ ਸੁਆਗਤ ਲਈ ਹਵਾਈ ਅੱਡੇ ‘ਤੇ ਮੌਜੂਦ ਰਹੇ।
ਇਸ ਦੌਰਾਨ, ਕਤਰ ਦੇ ਅਮੀਰ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਨਾਲ ਮਹੱਤਵਪੂਰਨ ਮੀਟਿੰਗਾਂ ਕਰਨਗੇ। ਇਹ ਮੀਟਿੰਗਾਂ ਦੋਵੇਂ ਦੇਸ਼ਾਂ ਵਿਚਲੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ, ਵਪਾਰ, ਨਿਵੇਸ਼ ਅਤੇ ਭਵਿੱਖ ਦੀ ਰਣਨੀਤੀ ’ਤੇ ਕੇਂਦਰਤ ਰਹਿਣਗੀਆਂ।
ਕਤਰ ਭਾਰਤ ਲਈ ਇੱਕ ਮਹੱਤਵਪੂਰਨ ਆਰਥਿਕ ਅਤੇ ਰਣਨੀਤਕ ਸਾਥੀ ਹੈ। ਇਹ ਦੌਰਾ ਉਰਜਾ, ਵਪਾਰ ਅਤੇ ਦੂਜੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਵਧਾਉਣ ਦਾ ਵਧੀਆ ਮੌਕਾ ਹੈ।














