ਮਲੋਟ, 20 ਫਰਵਰੀ,ਬੋਲੇ ਪੰਜਾਬ ਬਿਊਰੋ :
ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਵੱਡਾ ਕਦਮ ਚੁੱਕਦੇ ਹੋਏ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਮਲੋਟ ਥਾਣਾ ਸਿਟੀ ਦੀ ਐਸ.ਐਚ.ਓ., ਮਹਿਲਾ ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ।
ਕਥਿੱਤ ਤੌਰ ‘ਤੇ ਚੋਰੀ ਹੋਈਆਂ ਕਾਰਾਂ ਦੇ ਮਾਮਲੇ ਵਿੱਚ ਗ਼ਲਤ ਵਤੀਰੇ ਕਾਰਨ ਇਹ ਕਾਰਵਾਈ ਹੋਈ। ਹਰਪ੍ਰੀਤ ਕੌਰ ਨੂੰ ਪੁਲਿਸ ਲਾਈਨ ਹਾਜ਼ਰ ਹੋਣ ਦੇ ਹੁਕਮ ਜਾਰੀ ਹੋਏ ਹਨ।
ਡੀਜੀਪੀ ਗੌਰਵ ਯਾਦਵ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਸੰਕੇਤ ਦੇਣ ਮਗਰੋਂ, ਮੁਕਤਸਰ ਪੁਲਿਸ ਨੇ ਇਹ ਵੱਡਾ ਕਦਮ ਚੁੱਕਿਆ ਹੈ।












