ਐਗਜੈਕਟਿਵ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਂਮਨਜ਼ੂਰ

ਚੰਡੀਗੜ੍ਹ

  ਚੰਡੀਗੜ੍ਹ, 21 ਫਰਵਰੀ ,ਬੋਲੇ ਪੰਜਾਬ ਬਿਊਰੋ :

ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ਾ ਨੂੰ ਅੱਜ ਐਗਜੈਕਟਿਵ ਕਮੇਟੀ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਕਮੇਟੀ ਨੇ ਧਾਮੀ ਨੂੰ ਮੁੜ ਤੋਂ ਅਹੁਦਾ ਸੰਭਾਲ਼ਨ ਦੀ ਅਪੀਲ ਕੀਤੀ।ਅਸਤੀਫ਼ਾ ਦੇਣ ਮੌਕੇ ਧਾਮੀ ਨੇ ਕਿਹਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਡਰਾਇਵ ਉੱਪਰ ਨਿਗਰਾਨੀ ਰੱਖਣ ਲਈ ਬਣਾਈ ਗਈ 7 ਮੈੈਂਬਰੀ ਕਮੇਟੀ ਤੋਂ ਬਾਹਰ ਹੋ ਰਹੇ ਹਨ। ਉਹਨਾਂ ਨੇ ਜੱਥੇਦਾਰ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਸੀ।ਧਾਮੀ ਦੇ ਕਮੇਟੀ ਤੋਂ ਬਾਹਰ ਹੋਣ ਤੋਂ ਬਾਅਦ SGPC ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਵੀ 7 ਮੈੈਂਬਰੀ ਕਮੇਟੀ ਤੋਂ ਬਾਹਰ ਹੋਣ ਦਾ ਐਲਾਨ ਕਰ ਦਿੱਤਾ ਸੀ। ਉਹਨਾਂ ਕਿਹਾ ਸੀ ਕਿ ਜਦੋਂ ਕਮੇਟੀ ਦਾ ਪ੍ਰਧਾਨ ਹੀ ਅਸਤੀਫਾ ਦੇ ਗਿਆ ਹੈ ਤਾਂ ਉਹ ਮੈਂਬਰ ਕਿਵੇਂ ਮੀਟਿੰਗ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।