ਅੰਮ੍ਰਿਤਸਰ, 7 ਮਾਰਚ, ਬੋਲੇ ਪੰਜਾਬ ਬਿਊਰੋ:
C.I.A. ਸਟਾਫ-2 ਵੱਲੋਂ 2 ਕਿਲੋ 29 ਗ੍ਰਾਮ ਅਫੀਮ ਅਤੇ 4 ਲੱਖ 70 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਸੁਲਤਾਨਵਿੰਡ ਰੋਡ ਅਤੇ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਗੁਰਦੀਪ ਸਿੰਘ ਵਾਸੀ ਮਾਤਾ ਗੰਗਾ ਜੀ ਨਗਰ ਭਾਈ ਮੰਝ ਸਿੰਘ ਰੋਡ ਵਜੋਂ ਹੋਈ ਹੈ।
ਇਸ ਸੰਬੰਧ ਵਿੱਚ ਥਾਣਾ ਬੀ ਡਿਵਿਜ਼ਨ ਦੀ ਪੁਲਿਸ ਨੇ ਮੁਲਜ਼ਮਾਂ ਵਿਰੁੱਧ NDPS ਐਕਟ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ C.I.A. ਸਟਾਫ-2 ਦੇ S.I. ਰਵੀ ਕੁਮਾਰ ਅਤੇ ਪਰਮਜੀਤ ਸਿੰਘ ਦੀ ਟੀਮ ਨੇ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ, ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ 29 ਗ੍ਰਾਮ ਅਫੀਮ ਅਤੇ 4 ਲੱਖ 70 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












