ਗੁਰਮੀਤ ਰਾਮ ਰਹੀਮ ਮੁੜ ਜੇਲ੍ਹ ਤੋਂ ਰਿਹਾਅ, ਮਿਲੀ ਫਰਲੋ

ਚੰਡੀਗੜ੍ਹ ਨੈਸ਼ਨਲ

 ਰੋਹਤਕ 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ :
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਕੇਸ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਸ ਨੂੰ 21 ਦਿਨਾਂ ਦੀ ਛੁੱਟੀ ਮਿਲੀ ਹੈ। ਇਸ ਦੌਰਾਨ ਰਾਮ ਰਹੀਮ ਪੂਰੇ 21 ਦਿਨ ਸਿਰਸਾ ਡੇਰੇ ‘ਚ ਰਹੇਗਾ।ਅੱਜ ਬੁੱਧਵਾਰ ਸਵੇਰੇ ਕਰੀਬ 6.30 ਵਜੇ ਉਹ ਸਖ਼ਤ ਸੁਰੱਖਿਆ ਵਿਚਕਾਰ ਸਿਰਸਾ ਜੇਲ੍ਹ ਤੋਂ ਰਵਾਨਾ ਹੋਇਆ।
ਇਸ ਤੋਂ ਪਹਿਲਾਂ ਉਹ 28 ਜਨਵਰੀ 2025 ਨੂੰ 30 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਫਿਰ ਉਸ ਨੇ ਸਿਰਸਾ ਡੇਰੇ ਵਿਚ 10 ਦਿਨ ਅਤੇ ਬਰਨਾਵਾ, ਯੂ.ਪੀ. ਵਿਚ 20 ਦਿਨ ਦੀ ਪੈਰੋਲ ਕੱਟੀ। ਇਸ ਵਾਰ 21 ਦਿਨਾਂ ਦੀ ਛੁੱਟੀ ਦੌਰਾਨ ਉਹ ਸਿਰਸਾ ਡੇਰੇ ਵਿੱਚ ਰੁਕਣਗੇ ਅਤੇ ਆਪਣੇ ਪੈਰੋਕਾਰਾਂ ਨੂੰ ਮਿਲਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।