ਚੰਡੀਗੜ੍ਹ 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ :
ਖਡੂਰ ਸਾਹਿਬ ਤੋਂ ਐਮਪੀ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪੱਪਲਪ੍ਰੀਤ ਸਿੰਘ ਤੋਂ ਰਾਸ਼ਟਰੀ ਸੁਰੱਖਿਆ ਐਕਟ (NSA) ਹਟਾ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਉਹ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਜਲਦ ਹੀ ਉਸਨੂੰ ਡਿਬਰੂਗੜ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ।ਮਿਲੀ ਜਾਣਕਾਰੀ ਅਨੁਸਾਰ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੁਲਿਸ ਟੀਮ ਅਸਾਮ ਲਈ ਰਵਾਨਾ ਹੋਵੇਗੀ ਅਤੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਪੱਪਲਪ੍ਰੀਤ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰ ਕੇ ਪੰਜਾਬ ਵਾਪਸ ਲਿਆਵੇਗੀ। ਗੌਰਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ 9 ਸਾਥੀ 2023 ਤੋਂ NSA ਅਧੀਨ ਡਿਬਰੂਗੜ੍ਹ ਜੇਲ ਵਿੱਚ ਬੰਦ ਸਨ। ਅੰਮ੍ਰਿਤਪਾਲ ਦੇ 8 ਸਾਥੀਆਂ ਨੂੰ ਅਜਨਾਲਾ ਪੁਲਿਸ ਪਹਿਲਾਂ ਹੀ ਵਾਪਸ ਲਿਆ ਚੁੱਕੀ ਹੈ। ਹੁਣ NSA ਅਧੀਨ ਸਿਰਫ਼ ਅੰਮ੍ਰਿਤਪਾਲ ਹੀ ਉਸ ਜੇਲ੍ਹ ਵਿੱਚ ਰਹੇਗਾ।












