ਟਰੱਕ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਤੋਂ ਬਾਅਦ ਲੱਗੀ ਅੱਗ

ਪੰਜਾਬ

ਜਲੰਧਰ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਸ਼ਹਿਰ ਦੇ ਫਗਵਾੜਾ ਫਾਟਕ ‘ਤੇ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਫਗਵਾੜਾ ਗੇਟ ‘ਤੇ ਇਕ ਟਰੱਕ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਮੌਕੇ ‘ਤੇ ਮੌਜੂਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਇਆ ਗਿਆ।
ਲੋਕਾਂ ਦਾ ਕਹਿਣਾ ਹੈ ਕਿ ਇਹ ਅੱਗ ਟਰੱਕ ਡਰਾਈਵਰ ਦੀ ਲਾਪਰਵਾਹੀ ਕਾਰਨ ਲੱਗੀ ਹੈ। ਖੁਸ਼ਕਿਸਮਤੀ ਨਾਲ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ‘ਤੇ ਕਾਬੂ ਪਾਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।