ਬਠਿੰਡਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਪੰਜਾਬ

ਬਠਿੰਡਾ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਬਠਿੰਡਾ ਰੇਲਵੇ ਸਟੇਸ਼ਨ ’ਤੇ ਨਸ਼ੇ ਦੀ ਜ਼ਿਆਦਾ ਡੋਜ਼ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਮਿਲੀ ਜਾਣਕਾਰੀ ਅਨੁਸਾਰ, ਸਹਾਰਾ ਜਨ ਸੇਵਾ ਸੰਸਥਾ ਦੇ ਮੈਂਬਰਾਂ ਨੂੰ ਇਹ ਸੁਚਨਾ ਮਿਲੀ ਕਿ ਰੇਲਵੇ ਲਾਈਨਾਂ ਨੇੜੇ ਇਕ ਨੌਜਵਾਨ ਬੇਹੋਸ਼ ਪਿਆ ਹੈ। ਜਦੋਂ ਟੀਮ ਮੌਕੇ ’ਤੇ ਪੁੱਜੀ ਤਾਂ ਉਨ੍ਹਾਂ ਨੇ ਪਲੇਟਫਾਰਮ ਨੰਬਰ 1 ਦੇ ਕੋਲ ਇੱਕ ਨੌਜਵਾਨ ਦੀ ਲਾਸ਼ ਵੇਖੀ।
ਉਸ ਨੇ ਲੋਅਰ ਤੇ ਟੀ-ਸ਼ਰਟ ਪਾਈ ਹੋਈ ਸੀ ਅਤੇ ਕੋਲੋਂ ਸਰਿੰਜ, ਲਾਈਟਰ ਅਤੇ ਪਾਣੀ ਦੀ ਬੋਤਲ ਮਿਲੀ। ਸ਼ੱਕ ਹੈ ਕਿ ਨੌਜਵਾਨ ਨੇ ਚਿੱਟੇ ਦਾ ਟੀਕਾ ਲਾਇਆ ਹੋਇਆ ਸੀ। ਸਹਾਰਾ ਟੀਮ ਨੇ ਇਸ ਦੀ ਜਾਣਕਾਰੀ ਤੁਰੰਤ ਜੀਆਰਪੀ ਪੁਲਿਸ ਨੂੰ ਦਿੱਤੀ। ਪੁਲਿਸ ਅਧਿਕਾਰੀ ਏਐੱਸਆਈ ਸੁਖਪਾਲ ਸਿੰਘ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਨੌਜਵਾਨ ਕੋਲੋਂ ਅਜਿਹਾ ਕੁਝ ਨਹੀਂ ਮਿਲਿਆ ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਪੁਲਿਸ ਦੀ ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।