ਪੰਜਾਬ ਪੁਲਸ ਵਲੋਂ 18 ਕਿਲੋ ਤੋਂ ਜ਼ਿਆਦਾ ਹੈਰੋਇਨ ਸਣੇ ਇਕ ਕਾਬੂ

ਪੰਜਾਬ


ਅੰਮ੍ਰਿਤਸਰ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਐਨ.ਟੀ.ਐਫ.) ਬਾਰਡਰ ਰੇਂਜ ਅੰਮ੍ਰਿਤਸਰ ਨੇ ਇੱਕ ਸੰਗਠਿਤ ਆਪ੍ਰੇਸ਼ਨ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਨੇ ਹੀਰਾ ਸਿੰਘ ਉਰਫ ਹੀਰਾ ਵਾਸੀ ਪਿੰਡ ਖਹਿਰਾ, ਥਾਣਾ ਘਰਿੰਡਾ, ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ‘ਚੋਂ 18.227 ਕਿਲੋ ਹੈਰੋਇਨ ਬਰਾਮਦ ਕੀਤੀ।
ਜਾਂਚ ਵਿੱਚ ਸਾਹਮਣੇ ਆਇਆ ਕਿ ਹੀਰਾ ਸਿੰਘ ਅਤੇ ਉਸ ਦਾ ਸਾਥੀ ਕੁਲਵਿੰਦਰ ਸਿੰਘ ਉਰਫ਼ ਕਿੰਦਾ (ਪਿੰਡ ਦਾਉਕੇ, ਥਾਣਾ ਘਰਿੰਡਾ) ਪਾਕਿਸਤਾਨ ਸਥਿਤ ਨਸ਼ਾ ਤਸਕਰ ‘ਬਿੱਲਾ’ ਦੇ ਸੰਪਰਕ ਵਿੱਚ ਸਨ। ਇਹ ਦੋਵੇਂ ਬਿੱਲਾ ਦੇ ਨਿਰਦੇਸ਼ਾਂ ‘ਤੇ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਕਰਕੇ ਪੰਜਾਬ ‘ਚ ਸਪਲਾਈ ਕਰਦੇ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।