ਇਸਲਾਮਾਬਾਦ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਅੱਜ ਦੁਪਹਿਰ 1:00 ਵਜੇ ਪਾਕਿਸਤਾਨ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੁਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 5.8 ਦਰਜ ਕੀਤੀ ਗਈ।
ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖਬਰ ਨਹੀਂ ਮਿਲੀ, ਪਰ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲਿਆ। ਭੁਚਾਲ ਦੇ ਝਟਕੇ ਮਹਿਸੂਸ ਕਰਦੇ ਹੀ ਲੋਕ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲ ਆਏ।
ਇਸ ਭੁਚਾਲ ਦਾ ਕੇਂਦਰ ਜ਼ਮੀਨ ਦੇ ਅੰਦਰ ਕਿੰਨੀ ਗਹਿਰਾਈ ’ਚ ਸੀ, ਇਸ ਬਾਰੇ ਹਾਲੇ ਅਧਿਕਾਰਕ ਜਾਣਕਾਰੀ ਨਹੀਂ ਮਿਲੀ।















