ਸੁਖਬੀਰ ਬਾਦਲ ਫਿਰ ਬਣੇ ਅਕਾਲੀ ਦਲ ਦਾ ਪ੍ਰਧਾਨ

ਪੰਜਾਬ

ਅਮ੍ਰਿਤਸਰ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ :

ਸੁਖਬੀਰ ਸਿੰਘ ਬਾਦਲ ਇੱਕ ਵਾਰ ਫਿਰ ਸ਼ਿਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਪ੍ਰਧਾਨ ਬਣੇ ਹਨ। ਅਮ੍ਰਿਤਸਰ ਵਿੱਚ ਗੋਲਡਨ ਟੈਂਪਲ ਵਿੱਚ ਬਣੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪਾਰਟੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ। ਪੰਜਾਬ ਭਰ ਤੋਂ ਲਗਭਗ 500 ਚੁਣੇ ਹੋਏ ਡੈਲੀਗੇਟਾਂ ਨੇ ਅੱਜ ਹੋਈ ਇੱਕ ਮੀਟਿੰਗ ਦੌਰਾਨ ਉਨ੍ਹਾਂ ਦੀ ਅਗਵਾਈ ਦੀ ਪੁਸ਼ਟੀ ਕੀਤੀ।

ਇਜਲਾਸ ਵਿੱਚ ਬਲਵਿੰਦਰ ਸਿੰਘ ਭੂੰਦੜ ਵੱਲੋਂ ਸੁਖਬੀਰ ਬਾਦਲ ਦਾ ਨਾਮ ਪ੍ਰਧਾਨ ਵਜੋਂ ਪੇਸ਼ ਕੀਤਾ ਗਿਆ। ਜਿਸ ਉਤੇ ਪਰਮਜੀਤ ਸਿੰਘ ਸਰਨਾ ਤੇ ਮਹੇਸ਼ਇੰਦਰ ਗਰੇਵਾਲ ਨੇ ਹਾਮੀ ਭਰੀ। ਇਸ ਤੋਂ ਬਾਅਦ ਹਾਜ਼ਰ ਡੈਲੀਗੇਟਾਂ ਨੇ ਜੈਕਾਰੇ ਲਗਾਉਂਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾਉਣ ਉਤੇ ਮੋਹਰ ਲਗਾ ਦਿੱਤੀ। ਅੰਤ ਵਿੱਚ ਗੁਲਜਾਰ ਸਿੰਘ ਰਣੀਕੇ ਨੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਐਲਾਨ ਦਿੱਤਾ। ਸੁਖਬੀਰ ਬਾਦਲ ਦੇ ਵਾਪਸ ਸੱਤਾ ਵਿੱਚ ਆਉਣ ਨਾਲ, ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਹਨ ਕਿ ਅਕਾਲੀ ਦਲ ਪੰਜਾਬ ਵਿੱਚ ਅਗਲੀ ਰਣਨੀਤੀ ਕੀ ਅਪਣਾਵੇਗਾ ਜਿਸ ਨਾਲ ਇਸ ਦੀ ਖੁੱਸੀ ਹੋਈ ਤਾਕਤ ਦੀ ਫਿਰ ਬਹਾਲੀ ਹੋ ਸਕੇ।


Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।