ਚੰਡੀਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਹੈਂਡ ਗ੍ਰੇਨੇਡ ਵਾਲੇ ਬਿਆਨ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ ਐਤਵਾਰ ਦੇਰ ਰਾਤ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸੋਮਵਾਰ ਨੂੰ ਤਲਬ ਕਰਕੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਸੀ।ਬਾਜਵਾ ਦੇ ਵਕੀਲ ਥਾਣੇ ਪਹੁੰਚੇ ਅਤੇ ਪੁਲਸ ਤੋਂ ਸਮਾਂ ਮੰਗਿਆ।
ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ 13 ਅਪ੍ਰੈਲ ਨੂੰ ਆਪਣੇ ਖਿਲਾਫ ਦਰਜ ਐੱਫ.ਆਈ.ਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹਾਈਕੋਰਟ ਤੋਂ ਮੰਗ ਕੀਤੀ ਗਈ ਸੀ ਕਿ ਇਸ ਪਟੀਸ਼ਨ ‘ਤੇ ਮੰਗਲਵਾਰ ਸਵੇਰੇ ਹੀ ਸੁਣਵਾਈ ਕੀਤੀ ਜਾਵੇ। ਪਰ ਹਾਈ ਕੋਰਟ ਨੇ ਇਸ ਪਟੀਸ਼ਨ ‘ਤੇ ਭਲਕੇ ਸੁਣਵਾਈ ਕਰਨ ਦੇ ਹੁਕਮ ਦਿੱਤੇ ਹਨ। ਅੱਜ ਬਾਜਵਾ ਵਲੋਂ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਵਿਵੇਕ ਤਨਖਾ ਅਤੇ ਏਪੀਐਸ ਦਿਓਲ ਨੇ ਕਿਹਾ ਕਿ ਬਾਜਵਾ ਵਿਰੁੱਧ ਇਹ ਐਫਆਈਆਰ ਸਿਆਸੀ ਕਾਰਨਾਂ ਕਰਕੇ ਦਰਜ ਕੀਤੀ ਗਈ ਹੈ, ਇਸ ਲਈ ਇਸ ਐਫਆਈਆਰ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।
ਇਸ ਦੌਰਾਨ ਪੰਜਾਬ ਕਾਂਗਰਸ ਨੇ ਬਾਜਵਾ ਖਿਲਾਫ ਐੱਫ.ਆਈ.ਆਰ ਦਰਜ ਕਰਨ ‘ਤੇ ‘ਆਪ’ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।












