ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜ਼ਮਾਨਤ ”ਤੇ ਰਿਹਾਅ

ਪੰਜਾਬ

ਪਟਿਆਲਾ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ ;

–ਨਾਭਾ ਜੇਲ੍ਹ ਬੰਦ ਸਾਧੂ ਸਿੰਘ ਧਰਮਸੌਤ ‘ਤੇ ਈ.ਡੀ. ਵਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੇ ਦੋਸ਼ਾਂ ਤਹਿਤ ਮਾਮਲੇ ‘ਚ ਸੁਪਰੀਮ ਕੋਰਟ ਨੇ ਬੀਤੀ ਕੱਲ੍ਹ ਵੱਡੀ ਰਾਹਤ ਦਿੱਤੀ ਸੀ, ਜਿਸ ਦੇ ਤਹਿਤ ਅੱਜ ਪਿਛਲੇ 14 ਮਹੀਨਿਆਂ ਤੋਂ ਵੱਧ ਸਮੇਂ ਤੋਂ ਨਾਭਾ ਜੇਲ੍ਹ ਵਿਚ ਬੰਦ ਅੱਜ ਰਿਹਾਅ ਹੋ ਗਏ ਹਨ। ਦੱਸ ਦੇਈਏ ਕਿ ਬੀਤੇ ਦਿਨੀਂ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚੋਂ ਸਾਧੂ ਸਿੰਘ ਧਰਮਸੌਤ ਰਿਹਾਅ ਹੋ ਗਏ ਅਤੇ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੈਨੂੰ ਨਿਆਪਾਲਿਕਾ ‘ਤੇ ਪੂਰਾ ਭਰੋਸਾ ਹੈ ਅਤੇ ਉਨ੍ਹਾਂ ਵਲੋਂ ਮੈਨੂੰ ਜ਼ਮਾਨਤ ਦਿੱਤੀ ਗਈ ਹੈ। ਜੇਲ੍ਹ ਦੇ ਬਾਹਰ ਕਾਂਗਰਸੀ ਵਰਕਰਾਂ ਵਲੋਂ ਇਕੱਠੇ ਹੋ ਕੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦਾ ਭਰਵਾਂ ਸਵਾਗਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੇ ਕਾਨੂੰਨ ‘ਤੇ ਪੂਰਾ  ਭਰੋਸਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।