ਉਦਘਾਟਨ ਸਮਾਰੋਹ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵਿਦਿਅਕ ਪ੍ਰਦਰਸ਼ਨੀਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ
ਰਾਜਪੁਰਾ 17 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬੀਤੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲੂਣਾ ਬਸੰਤਪੁਰਾ ਵਿਖੇ ਲੱਖਾਂ ਰੁਪਏ ਦੀ ਗ੍ਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕਰਨ ਲਈ ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਪਿੰਡ ਦੀ ਪੰਚਾਇਤ ਵੱਲੋਂ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਸਕੂਲ ਪ੍ਰੋਗਰਾਮ ਇੰਚਾਰਜ ਸੰਦੀਪਕਾ ਗੋਸਵਾਮੀ ਅਤੇ ਗਗਨਦੀਪ ਨੇ ਦੱਸਿਆ ਇਸ ਸਮਾਰੋਹ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਅਤੇ ਵਿੱਦਿਅਕ ਪਰਦਰਸ਼ਨੀ ਲਗਾਉਣ ਵਾਲੇ ਵਿਦਿਆਰਥੀਆਂ ਨੂੰ ਵੀ ਵਿਧਾਇਕਾ ਨੀਨਾ ਮਿੱਤਲ ਅਤੇ ਪੰਚਾਇਤ ਨੇ ਸਨਮਾਨਿਤ ਕੀਤਾ। ਵਿਸ਼ੇਸ਼ ਮਹਿਮਾਨਾ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।

ਜਿਕਰਯੋਗ ਹੈ ਕਿ ਵਿਧਾਇਕਾ ਨੀਨਾ ਮਿੱਤਲ ਸਿੱਖਿਆ ਕ੍ਰਾਂਤੀ ਤਹਿਤ ਨਵੇਂ ਬਣੇ ਸਮਾਰਟ ਕਲਾਸਰੂਮ, ਚਾਰਦੀਵਾਰੀ, ਪਖਾਨੇ ਅਤੇ ਮੁਰੰਮਤ ਕਾਰਜਾਂ ਦੀ ਜਾਣਕਾਰੀ ਮਾਪਿਆਂ ਨਾਲ ਸਾਂਝੀ ਕਰ ਰਹੇ ਹਨ ਅਤੇ ਸਕੂਲਾਂ ਦੇ ਵਿਕਾਸ ਕਾਰਜਾਂ ਦੀ ਗੱਲਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਜਿਆਦਾ ਪਹਿਲ ਦੇ ਰਹੀ ਹੈ। ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ ਸਿਖਾਉਣ ਵਾਲਾ ਮਾਹੌਲ ਦੇਣ ਲਈ ਇਹੀ ਯਤਨ ਕੀਤੇ ਜਾ ਰਹੇ ਹਨ। ਉਨਾਂ ਨੇ ਅੱਠਵੀਂ ਜਮਾਤ ਦੇ ਚੰਗੇ ਨਤੀਜੇ ਨੂੰ ਲੈ ਕੇ ਆਏ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਤੇ ਹਲਕਾ ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜੋਨ ਵਿਜੇ ਕੁਮਾਰ ਮੈਨਰੋ, ਪ੍ਰੋਗਰਾਮ ਵਿਭਾਗ ਕੋਆਰਡੀਨੇਟਰ ਰਜਿੰਦਰ ਚਾਨੀ, ਮੇਜਰ ਸਿੰਘ, ਸਕੂਲ ਇੰਚਾਰਜ ਸੰਦੀਪਿਕਾ ਗੋਸਵਾਮੀ, ਬੀ ਐਨ ਓ ਹਰਪ੍ਰੀਤ ਸਿੰਘ ਅਤੇ ਰਚਨਾ ਰਾਣੀ, ਅਮਰਿੰਦਰ ਮੀਰੀ, ਸਰਪੰਚ ਅਲੂਣਾ ਜਗਦੀਸ਼ ਸਿੰਘ, ਬਲਾਕ ਪ੍ਰਧਾਨ ਜਗਦੀਪ ਸਿੰਘ ਅਲੂਣਾ, ਮਿੰਟੋ ਦੇਵੀ, ਸਰਪੰਚ ਬਲਸੂਆਂ ਸਾਬਕਾ ਸਰਪੰਚ ਨਿਰਮਲ ਸਿੰਘ ਅਲੂਣਾ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚ, ਅਧਿਆਪਕ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਬਲਬੀਰ ਸਿੰਘ ਅਤੇ ਮੈਂਬਰ ਸਾਹਿਬਾਨ, ਰਮਨਦੀਪ ਸਿੰਘ, ਚੰਦਰ ਸ਼ੇਖਰ, ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ।












