ਪੰਜਾਬ ਲੋਕ ਸੇਵਾ ਕਮਿਸ਼ਨ ਨੇ ਅਧਿਕਾਰਤ ਅਤੇ ਗੈਰ-ਸਰਕਾਰੀ ਮੈਂਬਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ

ਚੰਡੀਗੜ੍ਹ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ ;

ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ  ਅਧਿਕਾਰਤ  ਮੈਂਬਰਾਂ ਦੀਆਂ ਦੋ ਅਸਾਮੀਆਂ ਅਤੇ ਗੈਰ-ਸਰਕਾਰੀ ਮੈਂਬਰਾਂ ਦੀਆਂ ਦੋ ਅਸਾਮੀਆਂ ਨੂੰ ਭਰਨ ਲਈ ਬੇਦਾਗ਼ ਇਮਾਨਦਾਰ, ਉੱਚ ਯੋਗਤਾ ਅਤੇ ਪ੍ਰਸ਼ਾਸਕੀ ਤਜਰਬੇ ਵਾਲੇ ਉੱਘੇ ਵਿਅਕਤੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ  ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਖੋਜ ਕਮੇਟੀ ਉਮੀਦਵਾਰਾਂ ਦੀ ਚੋਣ ਕਰੇਗੀ, ਜੋ ਬਾਅਦ ਵਿੱਚ ਮੁੱਖ ਮੰਤਰੀ, ਪੰਜਾਬ ਦੀ ਅਗਵਾਈ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰੇ ਜਾਣਗੇ। ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ 2/5/2025 ਨਿਰਧਾਰਤ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।