ਗੜਿਆਂ ਅਤੇ ਝੱਖੜ ਦੀ ਮਾਰ ਕਰਕੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤੁਰੰਤ ਬਣਦਾ ਮੁਆਵਜਾ ਦਿੱਤਾ ਜਾਵੇ÷ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ।

ਪੰਜਾਬ

ਮਾਨਸਾ 20 ਅਪ੍ਰੈਲ ,ਬੋਲੇ ਪਜਾਬ ਬਿਊਰੋ :

ਮਾਨਸਾ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਦੀ ਮੀਟਿੰਗ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਹੋਈ। ਜਿਸ ਵਿੱਚ ਪਾਰਟੀ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਨਛੱਤਰ ਸਿੰਘ ਖੀਵਾ,ਪਾਰਟੀ ਦੇ ਕੇਂਦਰੀ ਇੰਚਾਰਜ ਕਾਮਰੇਡ ਪੁਰੂਸ਼ੋਤਮ ਸ਼ਰਮਾ,ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ, ਸੂਬਾ ਕਮੇਟੀ ਮੈਂਬਰ ਕਾਮਰੇਡ ਹਰਮਨਦੀਪ ਸਿੰਘ ਹਿੰਮਤਪੁਰਾ,ਏਪਵਾ ਦੇ ਕੇਂਦਰੀ ਆਗੂ ਕਾਮਰੇਡ ਜਸਵੀਰ ਕੌਰ ਨੱਤ, ਆਇਸਾ ਆਗੂ ਸੁਖਜੀਤ ਸਿੰਘ ਰਾਮਾਨੰਦੀ ਅਤੇ ਅਮਨਦੀਪ ਸਿੰਘ ਰਾਮਪੁਰ ਮੰਡੇਰ, ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਲਿਬਰੇਸ਼ਨ) ਵੱਲੋਂ ਬਲਵਿੰਦਰ ਸਿੰਘ ਘਰਾਂਗਣਾ ਅਤੇ ਗੁਰਸੇਵਕ ਮਾਨ,ਵਾਟਰ ਵਾਰੀਅਰਜ ਪੰਜਾਬ ਵੱਲੋਂ ਅਮਨਦੀਪ ਕੌਰ ਬਟਾਲਾ ਸ਼ਾਮਲ ਹੋਏ। ਮੀਟਿੰਗ ਵਿੱਚ ਗੜਿਆਂ ਅਤੇ ਝੱਖੜ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਨੁਕਸਾਨੇ ਖੇਤਰ ਦੀ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ ਅਤੇ ਮਜ਼ਦੂਰਾਂ ਨੂੰ ਪ੍ਰਤੀ ਪਰਿਵਾਰ 20,000/- ਮੁਆਵਜ਼ਾ ਅਤੇ ਪਸ਼ੂਧਨ ਦੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।