ਲੁਧਿਆਣਾ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ :
ਸ਼ਹਿਰ ਦੇ ਟਿੱਬਾ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਫੈਕਟਰੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।
ਮ੍ਰਿਤਕ ਦੀ ਪਛਾਣ ਮੇਵਾਰਾਮ ਵਜੋਂ ਹੋਈ ਹੈ, ਜੋ ਡਰਾਇੰਗ ਫੈਕਟਰੀ ਵਿੱਚ ਵਾਸ਼ਿੰਗ ਮਾਸਟਰ ਸੀ। ਜਿਵੇਂ ਹੀ ਲੋਕਾਂ ਨੇ ਲਾਸ਼ ਨੂੰ ਦੇਖਿਆ ਤਾਂ ਉਨ੍ਹਾਂ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਟਿੱਬਾ ਥਾਣੇ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ।












