ਜ਼ਮੀਨੀ ਵਿਵਾਦ ‘ਚ ਪਿਓ-ਪੁੱਤ ਦੀ ਹੱਤਿਆ, ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਸਹੁਰੇ ਤੇ ਸਾਲੇ ਖਿਲਾਫ ਮਾਮਲਾ ਦਰਜ

ਪੰਜਾਬ


ਮੁਕਤਸਰ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਮੁਕਤਸਰ ਦੇ ਪਿੰਡ ਅਬੁਲ ਖੁਰਾਣਾ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਪਿਓ-ਪੁੱਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਮਲੋਟ ਪੁਲਿਸ ਨੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਸਾਲੇ ਅਤੇ ਸਹੁਰੇ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸ਼ਨੀਵਾਰ ਦੇਰ ਰਾਤ ਕੁਝ ਲੋਕਾਂ ਨੇ ਅਬੁਲ ਖੁਰਾਣਾ ਨਿਵਾਸੀ ਵਿਨੈ ਪ੍ਰਤਾਪ ਸਿੰਘ ਅਤੇ ਉਸਦੇ ਪੁੱਤਰ ਸੂਰਜ ਪ੍ਰਤਾਪ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮਾਮਲਾ ਜ਼ਮੀਨੀ ਵਿਵਾਦ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। 
ਐਸਐਸਪੀ ਡਾ.ਅਖਿਲ ਚੌਧਰੀ ਨੇ ਦੱਸਿਆ ਕਿ ਇਸ ਦੋਹਰੇ ਕਤਲ ਕੇਸ ਵਿੱਚ ਮ੍ਰਿਤਕ ਦੀ ਲੜਕੀ ਦੇ ਬਿਆਨਾਂ ’ਤੇ ਪੁਲੀਸ ਨੇ ਦਵਿੰਦਰ ਸਿੰਘ ਉਰਫ਼ ਰਾਣਾ, ਨਛੱਤਰ ਸਿੰਘ ਅਤੇ ਰਵਿੰਦਰ ਸਿੰਘ ਉਰਫ਼ ਬੱਬੀ ਵਾਸੀ ਪਿੰਡ ਅਬੁਲ ਖੁਰਾਣਾ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਕਾਂਗਰਸੀ ਆਗੂ ਨਛੱਤਰ ਸਿੰਘ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦਾ ਸਹੁਰਾ ਹੈ। ਜਦੋਂਕਿ ਰਵਿੰਦਰ ਸੰਸਦ ਮੈਂਬਰ ਰੰਧਾਵਾ ਦਾ ਸਾਲਾ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।