ਚੰਡੀਗੜ੍ਹ, 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ)
ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ, ਮਾਨਸਾ ਵਿਖੇ ਉਤਸ਼ਾਹ ਨਾਲ ਧਰਤੀ ਦਿਵਸ ਮਨਾਇਆ ਗਿਆ। ਇਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਮੂਲੀਅਤ ਕੀਤੀ।
ਪਹਿਲੀ ਜਮਾਤ ਦੇ ਬੱਚਿਆਂ ਨੇ ਰੁੱਖ ਲਗਾ ਕੇ ਧਰਤੀ ਨੂੰ ਹਰਿਆ ਭਰਿਆ ਰੱਖਣ ਦਾ ਸੰਦੇਸ਼ ਦਿੱਤਾ। ਬਾਕੀ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਧਰਤੀ ਨੂੰ ਸਾਂਭ-ਸੰਭਾਲ, ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕਰਨ ਅਤੇ ਪਸ਼ੂ ਪੰਛੀਆਂ ਅਤੇ ਵਾਤਾਵਰਨ ਨੂੰ ਪਿਆਰ ਕਰਨ ਸਬੰਧੀ ਕਾਰਡ ,ਪੋਸਟਰ, ਮਾਡਲ, ਆਲ੍ਹਣੇ, ਬਰਡ ਫ਼ੀਡਰ, ਵਾਟਰ ਪਾਟ ਆਦਿ ਬਣਵਾਏ ਗਏ। ਬੱਚਿਆਂ ਨੇ ਉਤਸ਼ਾਹ ਨਾਲ ਵਾਤਾਵਰਨ ਸਬੰਧੀ ਆਕਰਸ਼ਿਤ ਤਸਵੀਰਾਂ ਬਣਾਈਆਂ। ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੇ ਗਰੁੱਪ ਡਿਸਕਸ਼ਨ ਰਾਹੀਂ ਧਰਤੀ ਦੀ ਸਾਂਭ-ਸੰਭਾਲ ਲਈ ਆਪਣੇ ਨੂੰ ਵਿਚਾਰਾਂ ਨੂੰ ਪ੍ਰਗਟ ਕੀਤਾ। ਸਕੂਲ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਜੀ ਨੇ ਦੱਸਿਆ ਕਿ 22 ਅਪਰੈਲ ਨੂੰ ਵਿਸ਼ਵ ਭਰ ਵਿੱਚ ਇਹ ਦਿਨ ਮਨਾਇਆ ਜਾਂਦਾ ਹੈ। 1970 ਵਿੱਚ ਪਹਿਲੇ ਧਰਤੀ ਦਿਵਸ ‘ਤੇ, ਅੰਦਾਜ਼ਨ 20 ਮਿਲੀਅਨ ਅਮਰੀਕੀਆਂ ਨੇ ਹਿੱਸਾ ਲਿਆ।

ਉਹਨਾਂ ਨੇ ਸਿਹਤਮੰਦ ਵਾਤਾਵਰਣ ਲਈ ਪ੍ਰਦਰਸ਼ਨ ਕੀਤੇ। ਇਸ ਲਈ ਸਾਨੂੰ ਵੀ ਆਪਣੇ ਵਾਤਾਵਰਣ ਨੂੰ ਸਿਹਤਮੰਦ ਰੱਖਣ ਲਈ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਘੱਟੋ-ਘੱਟ ਕਰਨੀ ਚਾਹੀਦੀ ਹੈ। ਪਾਣੀ ਦੀ ਵਰਤੋਂ ਵੀ ਸੰਜਮ ਨਾਲ ਕਰਨੀ ਚਾਹੀਦੀ ਹੈ ਜੋ ਕਿ ਵਾਤਾਵਰਨ ਦਾ ਮਹੱਤਵਪੂਰਨ ਹਿੱਸਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਜੀ ਨੇ ਬੱਚਿਆਂ ਨੂੰ ਉਤਸ਼ਾਹਿਤ ਕਰਦੇ ਹੋਏ ਸੁਨੇਹਾ ਦਿੱਤਾ ਕਿ ਮਨੁੱਖ ਨੂੰ ਵਾਤਾਵਰਨ ਦੀ ਸੰਭਾਲ ਲਈ ਹਰੇਕ ਸਾਲ ਆਪਣੇ ਘਰ ਅਤੇ ਆਲੇ ਦੁਆਲੇ ਘੱਟੋ ਘੱਟ ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ। । ਉਨਾਂ ਕਿਹਾ ਕਿ ਦਰੱਖਤਾਂ ਦੀ ਕਟਾਈ, ਧਰਤੀ ਤੇ ਪ੍ਰਦੂਸ਼ਣ ਫੈਲਾਉਣ ਅਤੇ ਪਾਣੀ ਦੀ ਜ਼ਿਆਦਾ ਮਾਤਰਾ ‘ਚ ਬਰਬਾਦੀ ਸਾਡੇ ਲਈ ਬਹੁਤ ਵੱਡੀਆਂ ਭਿਆਨਕ ਸਮੱਸਿਆਵਾਂ ਨੂੰ ਸੱਦਾ ਦੇਣ ਵਾਲੀ ਹੈ। ਉਹਨਾਂ ਕਿਹਾ ਕਿ ਧਰਤੀ ਸਾਡੀ ਮਾਂ ਹੈ ਅਤੇ ਪਾਣੀ ਸਾਡੇ ਜੀਵਨ ਦਾ ਹਿੱਸਾ ਹੈ ਅਤੇ ਧਰਤੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣਾ ਸਾਡਾ ਫਰਜ਼ ਹੈ।












