ਕੁਰਾਲੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਸਥਾਨਕ ਸਿੰਘਪੁਰਾ ਰੋਡ ’ਤੇ ਸਥਿਤ ਇੱਕ ਕਲੋਨੀ ਵਿੱਚ ਇੱਕ ਨਾਬਾਲਗ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਵਾਸੀ ਕੁਰਾਲੀ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਸੰਦੀਪ ਨੂੰ ਗ੍ਰਿਫ਼ਤਾਰ ਕਰਕੇ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ ਹੈ।
ਕੁਰਾਲੀ ਦੀ ਰਹਿਣ ਵਾਲੀ 13 ਸਾਲਾ ਨਾਬਾਲਗ ਸਕੂਲ ਤੋਂ ਘਰ ਪਰਤ ਰਹੀ ਸੀ। ਫਿਰ ਮੁਲਜ਼ਮ ਉਸ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਪੀੜਤਾ ਨੇ ਘਰ ਪਹੁੰਚ ਕੇ ਪਰਿਵਾਰ ਵਾਲਿਆਂ ਨੂੰ ਇਸ ਦੀ ਸੂਚਨਾ ਦਿੱਤੀ। ਬਾਅਦ ਵਿਚ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲੀਸ ਨੇ ਮੁਲਜ਼ਮ ਸੰਦੀਪ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












