ਪਹਿਲਗਾਮ ਹਮਲੇ ‘ਚ ਸ਼ਾਮਲ ਅੱਤਵਾਦੀਆਂ ਦੇ ਸਕੈਚ ਜਾਰੀ

ਨੈਸ਼ਨਲ


ਨਵੀਂ ਦਿੱਲੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ ;
ਜੰਮੂ-ਕਸ਼ਮੀਰ ਦੇ ਹਿੱਲ ਸਟੇਸ਼ਨ ਪਹਿਲਗਾਮ ਵਿੱਚ ਹੋਈ ਖੌਫਨਾਕ ਘਟਨਾ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। 28 ਮਾਸੂਮ ਸੈਲਾਨੀਆਂ ਦੀ ਜਾਨ ਲੈਣ ਵਾਲੇ ਅੱਤਵਾਦੀਆਂ ਦੀ ਪਹਿਲੀ ਝਲਕ ਸਾਹਮਣੇ ਆ ਗਈ ਹੈ। ਇਹ ਦਹਿਸ਼ਤ ਫੈਲਾਉਣ ਵਾਲੇ ਅੱਤਵਾਦੀ ਆਸਿਫ਼ ਫੌਜੀ, ਸੁਲੇਮਾਨ ਸ਼ਾਹ ਅਤੇ ਅਬੂ ਤਲਹਾ ਵਜੋਂ ਪਛਾਣੇ ਗਏ ਹਨ, ਇਨ੍ਹਾਂ ਦੇ ਸਕੈਚ ਵੀ ਜਾਰੀ ਕੀਤੇ ਗਏ ਹਨ।
ਸੂਤਰਾਂ ਦੀ ਮੰਨੀਏ ਤਾਂ ਇਹ ਕਹਿਰ ਢਾਹਣ ਤੋਂ ਬਾਅਦ, ਤਿੰਨੇ ਅੱਤਵਾਦੀ ਨੇੜਲੇ ਪਹਾੜੀ ਜੰਗਲਾਂ ਵਿੱਚ ਲੁਕ ਗਏ ਹਨ। ਸਭ ਤੋਂ ਡਰਾਉਣੀ ਗੱਲ ਇਹ ਹੈ ਕਿ ਇਨ੍ਹਾਂ ਨੇ ਮਜ਼ਹਬ ਪੁੱਛ ਕੇ ਗੋਲੀਆਂ ਚਲਾਈਆਂ। ਸੁਰੱਖਿਆ ਏਜੰਸੀਆਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।
ਇਹ ਵੀ ਖੁਲਾਸਾ ਹੋਇਆ ਹੈ ਕਿ ਇਹ ਅੱਤਵਾਦੀ ਲਗਭਗ ਦੋ ਹਫ਼ਤੇ ਪਹਿਲਾਂ ਭਾਰਤੀ ਸਰਹੱਦ ਪਾਰ ਕਰਕੇ ਰਾਜੌਰੀ, ਵਧਾਵਨ ਰਾਹੀਂ ਪਹਿਲਗਾਮ ਵਿੱਚ ਦਾਖਲ ਹੋਏ। ਇਸ ਰੂਟ ਦੀ ਵੀ ਪਛਾਣ ਹੋ ਚੁੱਕੀ ਹੈ ਜਿਸ ਰਾਹੀਂ ਇਹ ਘੁਸਪੈਠ ਕੀਤੀ ਗਈ।
ਭਾਰਤੀ ਏਜੰਸੀਆਂ ਹਮਲੇ ਪਿੱਛੇ ਪਾਕਿਸਤਾਨ ਦੀ ਭੂਮਿਕਾ ਦਾ ਇਸ਼ਾਰਾ ਕਰ ਰਹੀਆਂ ਹਨ, ਉਥੇ ਹੀ ਪਾਕਿਸਤਾਨ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।