ਨਵੀਂ ਦਿੱਲੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਹਮਲੇ ’ਚ ਜਾਨ ਗੁਆ ਚੁੱਕੇ ਮਾਸੂਮ ਲੋਕਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਰੇ ਮਨ ਨਾਲ ਅੰਤਿਮ ਵਿਦਾਈ ਦਿੱਤੀ।
ਸ਼ਾਹ ਨੇ ਸਖ਼ਤ ਲਫ਼ਜ਼ਾਂ ’ਚ ਕਿਹਾ, “ਭਾਰਤ ਕਦੇ ਵੀ ਅੱਤਵਾਦ ਅੱਗੇ ਨਹੀਂ ਝੁਕੇਗਾ। ਇਸ ਘਿਨਾਉਣੇ ਹਮਲੇ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਹਰਗੀਜ਼ ਬਖਸ਼ਿਆ ਨਹੀਂ ਜਾਵੇਗਾ। ਉਹ ਆਪਣੇ ਅੰਜਾਮ ਤੱਕ ਪਹੁੰਚਾਏ ਜਾਣਗੇ।”
ਇਸ ਬਿਆਨ ਨੇ ਕੇਂਦਰ ਸਰਕਾਰ ਦੀ ਅੱਤਵਾਦ ਵਿਰੋਧੀ ਨੀਤੀ ਨੂੰ ਇੱਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ। ਸੂਤਰਾਂ ਮੁਤਾਬਕ, ਸਰਕਾਰ ਨੇ ਸੁਰੱਖਿਆ ਏਜੰਸੀਆਂ ਨੂੰ ਸਖ਼ਤ ਕਾਰਵਾਈ ਲਈ ਤਿਆਰ ਰਹਿਣ ਦੇ ਹੁਕਮ ਜਾਰੀ ਕਰ ਦਿੱਤੇ ਹਨ।ਹਮਲੇ ਦੇ ਮਾਮਲੇ ’ਚ ਜਾਂਚ ਜਾਰੀ ਹੈ, ਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵੱਡਾ ਆਪਰੇਸ਼ਨ ਚਲਾਇਆ ਜਾ ਰਿਹਾ ਹੈ।














