ਕਣਕ ਦੀ ਕਟਾਈ ਦੌਰਾਨ ਖੇਤ ‘ਚੋਂ ਮਿਲੀ ਬੰਬ ਨੁਮਾ ਵਸਤੂ

ਪੰਜਾਬ


ਫ਼ਰੀਦਕੋਟ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਫ਼ਰੀਦਕੋਟ ਦੇ ਪਿੰਡ ਅਰਾਈਆਂ ਵਾਲਾ ਕਲਾਂ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਕ ਕਿਸਾਨ ਨੇ ਆਪਣੇ ਖੇਤ ਵਿਚ ਕੰਬਾਈਨ ਰਾਹੀਂ ਫਸਲ ਦੀ ਕਟਾਈ ਕਰਦੇ ਹੋਏ ਬੰਬ ਵਰਗੀ ਇਕ ਚੀਜ਼ ਦੇਖੀ। ਇਹ ਦੇਖ ਕੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਕਿਸਾਨ ਨੇ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਥਾਣਾ ਸਦਰ ਦੇ ਇੰਚਾਰਜ ਰਾਜੇਸ਼ ਕੁਮਾਰ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਲੋਕਾਂ ਨੂੰ ਉਕਤ ਥਾਂ ’ਤੋਂ ਹਟਾ ਕੇ ਸ਼ੱਕੀ ਚੀਜ਼ ਦੀ ਜਾਂਚ ਸ਼ੁਰੂ ਕੀਤੀ।
ਪੜਤਾਲ ਦੌਰਾਨ ਇਹ ਪਤਾ ਲੱਗਿਆ ਕਿ ਇਹ ਚੀਜ਼ ਸ਼ਾਇਦ ਫੌਜੀ ਸਮਾਨ ਜਾਂ ਕੋਈ ਬੰਬ ਸ਼ੈਲ ਹੋ ਸਕਦੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਫੌਜੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਤੇ ਇਹ ਜਾਣਕਾਰੀ ਉਨ੍ਹਾਂ ਨਾਲ ਸਾਂਝੀ ਕੀਤੀ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।