ਅੰਮ੍ਰਿਤਸਰ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਚਾਰ ਵੱਖ-ਵੱਖ ਸਰਹੱਦੀ ਪਿੰਡਾਂ ਤੋਂ 8 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਮਿੰਨੀ ਪਾਕਿਸਤਾਨੀ ਡਰੋਨ ਅਤੇ ਹਥਿਆਰ ਬਰਾਮਦ ਕੀਤੇ ਹਨ।
ਜਾਣਕਾਰੀ ਅਨੁਸਾਰ ਪਿੰਡ ਹਰਦੋਰਤਨ ਤੋਂ ਦੋ ਪੈਕੇਟ ਮਿਲੇ ਹਨ, ਜਿਨ੍ਹਾਂ ਵਿੱਚੋਂ ਇੱਕ ਵਿੱਚ ਇੱਕ ਪਿਸਤੌਲ ਦਾ ਪਾਰਟ ਅਤੇ ਮੈਗਜ਼ੀਨ, 6 ਕਾਰਤੂਸ ਅਤੇ 593 ਗ੍ਰਾਮ ਹੈਰੋਇਨ ਸੀ। ਪਿੰਡ ਮੁਹਾਵਾ ਵਿੱਚ ਇੱਕ ਪਿਸਤੌਲ ਮੈਗਜ਼ੀਨ ਸਮੇਤ 574 ਗ੍ਰਾਮ ਹੈਰੋਇਨ ਬਰਾਮਦ ਹੋਈ।ਇਸੇ ਤਰ੍ਹਾਂ ਸਰਹੱਦੀ ਪਿੰਡ ਰਾਜਾਤਾਲ ਦੇ ਇਲਾਕੇ ਵਿੱਚ ਇੱਕ ਮਿੰਨੀ ਪਾਕਿਸਤਾਨੀ ਡਰੋਨ ਅਤੇ ਪਿੰਡ ਗੱਲੂਵਾਲ ਵਿੱਚ ਇੱਕ ਮਿੰਨੀ ਪਾਕਿਸਤਾਨੀ ਡਰੋਨ ਸਮੇਤ 514 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਅੰਮ੍ਰਿਤਸਰ ਦੀ 153 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਇਹ ਸਾਰੇ ਪਿੰਡ ਉਨ੍ਹਾਂ ਪਿੰਡਾਂ ਦੀ ਸੂਚੀ ‘ਚ ਸ਼ਾਮਲ ਹਨ, ਜਿੱਥੇ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਸਭ ਤੋਂ ਵੱਧ ਹੁੰਦੀ ਹੈ ਅਤੇ ਇੱਥੇ ਲਗਭਗ ਹਰ ਰੋਜ਼ ਡਰੋਨਾਂ ਦੀ ਆਵਾਜਾਈ ਹੁੰਦੀ ਹੈ।












