ਪੰਜਾਬ ਮੰਤਰੀ ਮੰਡਲ ਦੀ ਮਹੱਤਵਪੂਰਨ ਮੀਟਿੰਗ ਅੱਜ ਸ਼ਾਮ

ਚੰਡੀਗੜ੍ਹ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਮੰਤਰੀ ਮੰਡਲ ਦੀ ਇਕ ਹੋਰ ਮਹੱਤਵਪੂਰਨ ਮੀਟਿੰਗ ਅੱਜ ਵੀਰਵਾਰ ਸ਼ਾਮ ਨੂੰ ਹੋਣ ਜਾ ਰਹੀ ਹੈ, ਜੋ ਕਿ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਰੱਖੀ ਗਈ ਹੈ। ਇਸ ਮੀਟਿੰਗ ਲਈ ਹੁਣ ਤੱਕ ਕੋਈ ਅਧਿਕਾਰਕ ਕਾਰਜਸੂਚੀ ਜਾਰੀ ਨਹੀਂ ਕੀਤੀ ਗਈ। ਜਾਣਕਾਰੀ ਮਿਲੀ ਹੈ ਕਿ ਮੀਟਿੰਗ ਦੀ ਕਾਰਜਸੂਚੀ ਸਾਰੇ ਮੰਤਰੀਆਂ ਨੂੰ ਉਨ੍ਹਾਂ ਦੇ ਨਿਵਾਸ ਤੇ ਭੇਜੀ ਜਾਵੇਗੀ। ਇਹ ਮੀਟਿੰਗ ਸ਼ਾਮ 4 ਵਜੇ ਸ਼ੁਰੂ ਹੋਵੇਗੀ।
ਸਰਕਾਰ ਦੇ ਇਕ ਮੰਤਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਮੀਟਿੰਗ ਲਈ ਬੁਲਾਇਆ ਗਿਆ ਹੈ, ਪਰ ਅਜੇ ਤੱਕ ਉਹਨਾਂ ਕੋਲ ਕੋਈ ਵਿਸ਼ੇਸ਼ ਜਾਣਕਾਰੀ ਨਹੀਂ ਹੈ ਕਿ ਕਿਹੜੇ ਮਸਲੇ ਚਰਚਾ ਲਈ ਲਿਆਂਦੇ ਜਾਣਗੇ। ਦਿਲਚਸਪ ਗੱਲ ਇਹ ਹੈ ਕਿ ਜਿਥੇ ਹਾਲੀਆ ਕੁਝ ਮੀਟਿੰਗਾਂ ਵਾਰ-ਵਾਰ ਤੇ ਛੇਤੀ-ਛੇਤੀ ਬੁਲਾਈਆਂ ਜਾ ਰਹੀਆਂ ਹਨ, ਉਥੇ ਇਸ ਤੋਂ ਪਹਿਲਾਂ ਲਗਭਗ ਚਾਰ ਮਹੀਨੇ ਤੱਕ ਕੋਈ ਵੀ ਮੀਟਿੰਗ ਨਹੀਂ ਹੋਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।