ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਵਿੱਚ ਆਪ ਆਗੂਆਂ ਨੇ ਪਹਿਲਗਾਮ ਅੱਤਵਾਦ ਪੀੜਤਾਂ ਦੀ ਯਾਦ ਵਿੱਚ ਮੋਹਾਲੀ ਦੇ ਸ਼੍ਰੀ ਹਨੂੰਮਾਨ ਮੰਦਰ ਵਿਖੇ ਪ੍ਰਾਰਥਨਾ ਕੀਤੀ

ਪੰਜਾਬ

ਹਮਲੇ ਨੂੰ ਮਨੁੱਖਤਾ ਵਿਰੁੱਧ ਘੋਰ ਅਪਰਾਧ ਕਰਾਰ ਦਿੰਦਿਆਂ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਵਿਰੁੱਧ ਮਿਸਾਲੀ ਸਜ਼ਾ ਦੀ ਮੰਗ ਕੀਤੀ

ਵਾਦੀ ਵਿੱਚ ਅਜਿਹੀਆਂ ਅਜੀਬ ਘਟਨਾਵਾਂ ਮੁੜ ਨਾ ਵਾਪਰਨ ਦੇਣ ਲਈ ਠੋਸ ਕਦਮ ਚੁੱਕਣ ਦੀ ਲੋੜ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਅਪ੍ਰੈਲ, ਬੋਲੇ ਪੰਜਾਬ ਬਿਊਰੋ :

ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ, ਆਮ ਆਦਮੀ ਪਾਰਟੀ (ਆਪ) ਆਗੂਆਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਅੱਜ ਮੋਹਾਲੀ ਦੇ ਫੇਜ਼ 3ਬੀ2 ਸਥਿਤ ਸ਼੍ਰੀ ਹਨੂੰਮਾਨ ਮੰਦਰ ਵਿਖੇ ਪ੍ਰਾਰਥਨਾ ਕੀਤੀ। ਇਕੱਠ ਦਾ ਉਦੇਸ਼ ਪੀੜਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਨਾ ਅਤੇ ਵਿਛੜੀਆਂ ਆਤਮਾਵਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਨਾ ਸੀ।

ਧਾਰਮਿਕ ਸਮਾਗਮ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਮਲੇ ਦੀ ਨਿੰਦਾ ਕਰਦੇ ਹੋਏ ਇਸਨੂੰ ਧਾਰਮਿਕ ਨਫ਼ਰਤ ਦੀ ਆੜ ਵਿੱਚ ਕੀਤੇ ਗਏ “ਮਨੁੱਖਤਾ ਵਿਰੁੱਧ ਸਭ ਤੋਂ ਮਾੜਾ ਅਪਰਾਧ” ਦੱਸਿਆ। ਉਨ੍ਹਾਂ ਨੇ ਅਜਿਹੇ ਅੱਤਵਾਦੀ ਕੰਮਾਂ ਪਿੱਛੇ ਨਾਪਾਕ ਤਾਕਤਾਂ ਦੀ ਪਛਾਣ ਕਰਨ ਅਤੇ ਸਜ਼ਾ ਦੇਣ ਦੀ ਤੁਰੰਤ ਲੋੜ ‘ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ, “ਨਿਰਦੋਸ਼ ਸੈਲਾਨੀਆਂ ‘ਤੇ ਘਿਨਾਉਣੇ ਹਮਲੇ ਨੇ ਸਪੱਸ਼ਟ ਤੌਰ ‘ਤੇ ਘਾਟੀ ਵਿੱਚ ਸ਼ਾਂਤੀ ਅਤੇ ਸਥਿਰਤਾ ਦੇ ਵਿਰੋਧੀ ਤੱਤਾਂ ਦੀ ਸ਼ਮੂਲੀਅਤ ਨੂੰ ਦਰਸਾਇਆ ਹੈ।” ਉਨ੍ਹਾਂ ਕਿਹਾ, “ਇਹ ਘਟਨਾ ਉਕਤ ਸਥਾਨ ‘ਤੇ ਸੁਰੱਖਿਆ ਪ੍ਰਬੰਧਾਂ ਵਿੱਚ ਕਮੀਆਂ ਨੂੰ ਵੀ ਉਜਾਗਰ ਕਰਦੀ ਹੈ ਤੇ ਨਾਗਰਿਕਾਂ ਅਤੇ ਸੈਲਾਨੀਆਂ ਲਈ ਮਜ਼ਬੂਤ ਸੁਰੱਖਿਆ ਪ੍ਰਬੰਧਾਂ ਦੀ ਜ਼ਰੂਰਤ ਨੂੰ ਉਜਾਗਰ ਕਰਦੀ ਹੈ।”

ਕਿਸੇ ਵੀ ਤਰ੍ਹਾਂ ਦੇ ਦੋਸ਼ ਲਗਾਉਣ ਤੋਂ ਪਰਹੇਜ਼ ਕਰਦੇ ਹੋਏ, ਮੰਤਰੀ ਨੇ ਕੇਂਦਰ ਸਰਕਾਰ ਨੂੰ ਉਨ੍ਹਾਂ ਖਾਮੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਜਿਨ੍ਹਾਂ ਨੇ ਅੱਤਵਾਦੀਆਂ ਨੂੰ ਅਜਿਹੀ ਜ਼ਾਲਮ ਕਾਰਵਾਈ ਕਰਨ ਦੀ ਆਗਿਆ ਦਿੱਤੀ। “ਭਾਰਤ ਕੋਲ ਇੱਕ ਮਜ਼ਬੂਤ ਫੌਜੀ ਤਾਕਤ ਹੈ, ਫਿਰ ਵੀ ਅਜਿਹੇ ਵਾਰ-ਵਾਰ ਕਤਲੇਆਮ ਇੱਕ ਸਖ਼ਤ ਅਤੇ ਫੈਸਲਾਕੁੰਨ ਬਦਲਾ ਲੈਣ ਦੀ ਮੰਗ ਕਰਦੇ ਹਨ,” ਉਨ੍ਹਾਂ ਅੱਗੇ ਕਿਹਾ।

ਮੰਤਰੀ ਗੋਇਲ ਨੇ ਕੇਂਦਰ ਸਰਕਾਰ ਦੁਆਰਾ ਤੁਰੰਤ ਕੀਤੀ ਗਈ ਪ੍ਰਤੀਕਿਰਿਆ ਨੂੰ ਸਵੀਕਾਰ ਕੀਤਾ ਪਰ ਜਨਤਾ ਦੇ ਵਿਸ਼ਵਾਸ ਨੂੰ ਬਹਾਲ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿ ਅਜਿਹੀਆਂ ਘਟਨਾਵਾਂ ਦੁਹਰਾਈਆਂ ਨਾ ਜਾਣ ਲਈ ਵਧੇਰੇ ਵਿਆਪਕ ਉਪਾਵਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਸਮਾਂ ਆ ਗਿਆ ਹੈ ਕਿ ਦੇਸ਼ ਦਾ ਇੱਕਮੁੱਠ ਚਿਹਰਾ ਅਤੇ ਰੁੱਖ ਪੇਸ਼ ਕੀਤਾ ਜਾਵੇ ਅਤੇ ਸ਼ਾਂਤੀ ਦੇ ਦੁਸ਼ਮਣਾਂ ਨੂੰ ਰੋਕਣ ਲਈ ਇੱਕ ਸੰਯੁਕਤ ਭਾਰਤ ਦੀ ਤਾਕਤ ਦਾ ਪ੍ਰਦਰਸ਼ਨ ਕੀਤਾ ਜਾਵੇ।”

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਹਿਲਾਂ ਹੀ ਇਸ ਵਹਿਸ਼ੀ, ਕਾਇਰਤਾਪੂਰਨ ਅਤੇ ਅਣਮਨੁੱਖੀ ਕਾਰਵਾਈ ਦੀ ਨਿੰਦਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਤਾਧਾਰੀ ਧਿਰ ਨੇ ਵੱਖ-ਵੱਖ ਖੇਤਰਾਂ ਵਿੱਚ ਮੋਮਬੱਤੀ ਮਾਰਚਾਂ ਅਤੇ ਪ੍ਰਾਰਥਨਾ ਸਭਾਵਾਂ ਰਾਹੀਂ ਪ੍ਰਭਾਵਿਤ ਪਰਿਵਾਰਾਂ ਨਾਲ ਏਕਤਾ ਅਤੇ ਇਕਮੁੱਠਤਾ ਦਿਖਾਈ ਹੈ।

ਪੰਜਾਬ ਦੀ ਜੰਮੂ-ਕਸ਼ਮੀਰ ਨਾਲ ਸਰਹੱਦੀ ਨੇੜਤਾ ਅਤੇ ਖੁਦ ਇਕ ਸਰਹੱਦੀ ਰਾਜ ਹੋਣ ਦੀ ਸਥਿਤੀ ਨੂੰ ਸਵੀਕਾਰ ਕਰਦੇ ਹੋਏ, ਮੰਤਰੀ ਗੋਇਲ ਨੇ ਭਰੋਸਾ ਦਿੱਤਾ ਕਿ ਸਰਕਾਰ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਸੁਰੱਖਿਆ ਉਪਾਅ ਹੋਰ ਮਜ਼ਬੂਤ ਕਰ ਦਿੱਤੇ ਹਨ।

ਮੰਤਰੀ ਦੇ ਨਾਲ ‘ਆਪ’ ਦੇ ਮੁੱਖ ਬੁਲਾਰੇ ਨੀਲ ਗਰਗ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਤੇ ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਅਤੇ ਹੋਰ ਸਥਾਨਕ ਪਾਰਟੀ ਆਗੂ ਵੀ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।