ਐਸਜੀਪੀਸੀ ਦਫਤਰ ਵਿੱਚ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਦੌਰਾਨ ਕੰਧਾਂ ਵੀ ਰੋ ਉੱਠੀਆਂ – ਗਿਆਨੀ ਹਰਪ੍ਰੀਤ ਸਿੰਘ

ਪੰਜਾਬ

ਅਮ੍ਰਿਤਸਰ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ :

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਅੰਮ੍ਰਿਤਸਰ ਤੇ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਉਸ ਪ੍ਰੈਸ ਕਾਨਫਰੰਸ ਦੇ ਵਿੱਚ ਅਹਿਮ ਮੁੱਦਿਆਂ ਨੂੰ ਲੈ ਕੇ ਗੱਲਬਾਤ ਕੀਤੀ ਗਈ ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਹਨਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਚ ਸਭ ਤੋਂ ਵੱਧ ਧਰਮ ਪਰਿਵਰਤਨ ਹੋ ਰਿਹਾ ਹੈ ਅਤੇ ਇਸ ਨੂੰ ਰੋਕਣਾ ਬਹੁਤ ਜਰੂਰੀ ਹੈ ਅਤੇ ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਕਸ਼ਮੀਰ ਦੇ ਪਹਿਲਗਾਮ ਦੇ ਵਿੱਚ ਅੱਤਵਾਦੀ ਹਮਲਾ ਹੋਇਆ ਹੈ ਇਸ ਦੇ ਨਾਲ ਕਸ਼ਮੀਰ ਅਤੇ ਕਸ਼ਮੀਰ ਦੇ ਲੋਕਾਂ ਨੂੰ ਹੀ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਅਜਿਹੇ ਹਮਲੇ ਰੋਕ ਕੇ ਸਾਨੂੰ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਜਰੂਰਤ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਸ਼੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਏਅਰਪੋਰਟ ਤੇ ਜਿਸ ਤਰੀਕੇ ਵਰਤਾਰਾ ਕੀਤਾ ਗਿਆ ਉਹ ਬਹੁਤ ਹੀ ਮੰਦਭਾਗਾ ਹੈ ਅਤੇ ਅਜਿਹਾ ਵਰਤਾਰਾ ਨਹੀਂ ਸੀ ਹੋਣਾ ਚਾਹੀਦਾ ਅਕਾਲੀ ਦਲ ਦੇ ਮੁੱਦੇ ਦੇ ਉੱਤੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਦੀ ਚੋਣ ਹੀ ਅਕਾਲੀ ਦਲ ਭਰਤੀ ਮੁਹਿੰਮ ਦੀ ਅਸਲੀ ਚੋਣ ਹੋਵੇਗੀ ਅਤੇ ਇੱਕ ਜਾਂ ਦੋ ਮਹੀਨੇ ਤੱਕ ਅਕਾਲੀ ਦਲ ਦੀ ਭਰਤੀ ਪੂਰੀ ਹੋਣ ਤੋਂ ਬਾਅਦ ਅਕਾਲੀ ਦਲ ਦਾ ਪ੍ਰਧਾਨ ਥਾਪਿਆ ਜਾਵੇਗਾ। ਉਹਨਾਂ ਕਿਹਾ ਕਿ ਜਿਸ ਤਰੀਕੇ ਐਸਜੀਪੀਸੀ ਦਫਤਰ ਦੇ ਵਿੱਚ ਇੱਕ ਧੜੇ ਵੱਲੋਂ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਥਾਪਿਆ ਗਿਆ ਉਸ ਦਿਨ ਐਸਜੀਪੀਸੀ ਦੀਆਂ ਕੰਧਾਂ ਵੀ ਰੋ ਉੱਠੀਆਂ ਹੋਣਗੀਆਂ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਸੰਗਤ ਸਿਰਫ ਉਸਨੂੰ ਹੀ ਅਕਾਲੀ ਦਲ ਮੰਨੇ ਜੋ ਅਕਾਲ ਤਖਤ ਸਾਹਿਬ ਤੋਂ ਬਣੀ ਕਮੇਟੀ ਅਨੁਸਾਰ ਭਰਤੀ ਕਰਦਾ ਹੈ। ਐਸਜੀਪੀਸੀ ਦੀਆਂ ਚੋਣਾਂ ਬਾਰੇ ਗੱਲ ਕਰਦਿਆਂ ਉਹਨਾਂ ਨੇ ਕਿਹਾ ਕਿ ਬਹੁਤ ਵਧੀਆ ਗੱਲ ਹੈ ਕਿ ਐਸਜੀਪੀਸੀ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਅਤੇ ਐਸਜੀਪੀਸੀ ਦੀਆਂ ਚੋਣਾਂ ਵਧੀਆ ਢੰਗ ਨਾਲ ਹੋਣੀਆਂ ਚਾਹੀਦੀਆਂ ਹਨ । 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।